ਥਾਣਾ ਅਜਨਾਲਾ ਦੀ ਐੱਸ.ਐੱਚ.ਓ  ਸਪਿੰਦਰ ਕੌਰ ਮੁਅੱਤਲ

Tuesday, Feb 07, 2023 - 12:49 PM (IST)

ਅਜਨਾਲਾ (ਗੁਰਜੰਟ) : ਬੀਤੀ ਰਾਤ ਪੁਲਸ ਥਾਣਾ ਅਜਨਾਲਾ ਦੀ ਐੱਸ. ਐੱਚ. ਓ. ਇੰਸਪੈਕਟਰ ਸਪਿੰਦਰ ਕੌਰ ਨੂੰ ਅੰਦਰੂਨੀ ਕਾਰਨਾਂ ਕਰਕੇ ਮੁਅੱਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਗ੍ਹਾ ਪੁਲਸ ਥਾਣਾ ਅਜਨਾਲਾ ਵਿਖੇ ਨਵੇਂ ਐੱਸ. ਐੱਚ. ਓ.  ਜਸਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ  ਸਰਹੱਦੀ ਖੇਤਰ ’ਚ ਪਿਛਲੇ ਸਮੇਂ ਤੋਂ ਹੁੰਦੀ ਨਜਾਇਜ਼ ਮਾਇਨਿੰਗ ਨੂੰ ਰੋਕਣ ’ਚ ਉਕਤ ਐੱਸ. ਐੱਚ. ਓ. ਪੂਰੀ ਤਰ੍ਹਾਂ ਨਾ-ਕਾਮਯਾਬ ਰਹੀ, ਜਿਸ ਦੇ ਚਲਦਿਆਂ ਪੁਲਸ ਜ਼ਿਲ੍ਹਾ ਦਿਹਾਤੀ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਵੱਲੋਂ ਬੀਤੀ ਰਾਤ ਇੰਸਪੈਕਟਰ ਸਤਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਭਾਵੇਂ ਕਿ ਐੱਸ. ਐੱਸ. ਪੀ. ਵੱਲੋਂ ਇਸ ਸੰਬੰਧੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ : ਸੀ. ਐੱਮ. ਮਾਨ ਦੇ ਫੈਸਲੇ ਤੋਂ ਬਾਅਦ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਤੇਜ਼ ਹੋਈ ਚਰਚਾ    

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਨਾਜਾਇਜ਼ ਮਾਈਨਿੰਗ ਤੇ ਭਾਵੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਪਰ ਫਿਰ ਵੀ ਇਸ ਸਰਹੱਦੀ ਇਲਾਕਿਆਂ ’ਚ ਨਜਾਇਜ਼ ਮਾਈਨਿੰਗ ਦਾ ਧੰਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਨੂੰ ਲੈ ਕੇ ਬੀਤੀ ਰਾਤ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਟੀਮ ਵੱਲੋਂ ਹਲਕਾ ਰਾਜਾਸਾਂਸੀ ਦੇ ਸਰਹੱਦੀ ਖੇਤਰ ’ਚ ਚਲ ਦੀਆਂ ਰੇਤ ਦੀਆਂ ਖੱਡਾਂ ਦੀ ਚੈਕਿੰਗ ਵੀ ਕੀਤੀ ਗਈ।

ਇਹ ਵੀ ਪੜ੍ਹੋ : ਜੇਲ ਪ੍ਰਸ਼ਾਸਨ ਨੂੰ ਵੱਡੀ ਰਾਹਤ, ‘ਗਿਟੋਰੀਅਸ ਮੋਬਾਇਲ ਬਲਾਕੇਜ਼’ ਤਕਨੀਕ ਕਾਰਨ ਜੇਲ੍ਹ ’ਚ ਚੱਲ ਰਹੇ ਮੋਬਾਇਲ ਹੋਏ ਜਾਮ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Anuradha

Content Editor

Related News