ਥਾਣਾ ਸਲੇਮ ਟਾਬਰੀ ਦੇ SHO ਦੀ ਹੋਈ ਬਦਲੀ, ਇੰਸਪੈਕਟਰ ਅੰਮ੍ਰਿਤਪਾਲ ਨੇ ਸੰਭਾਲਿਆ ਚਾਰਜ
Tuesday, Mar 25, 2025 - 03:08 PM (IST)

ਲੁਧਿਆਣਾ (ਅਨਿਲ): ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਥਾਣਾ ਸਲੇਮ ਟਾਬਰੀ ਦੇ ਮੁਖੀ ਬਿਟਨ ਕੁਮਾਰ ਦਾ ਤਬਾਦਲਾ ਪੁਲਸ ਲਾਈਨ ਵਿਚ ਕਰ ਦਿੱਤਾ ਹੈ। ਇਸ ਮਗਰੋਂ ਥਾਣਾ ਸਲੇਮ ਟਾਬਰੀ ਦੇ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਧੀਆਂ ਨੂੰ CM ਮਾਨ ਦੀ ਖ਼ਾਸ ਅਪੀਲ (ਵੀਡੀਓ)
ਥਾਣਾ ਮੁਖੀ ਨੇ ਥਾਣੇ ਦੇ ਚਾਰਜ ਸੰਭਾਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਇਨਸਾਫ਼ ਦੁਆਇਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8