ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

10/27/2023 5:50:59 PM

ਜਲੰਧਰ (ਸੋਨੂੰ)- ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ 28 ਅਕਤੂਬਰ ਨੂੰ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜਨਮ ਦਿਨ ਦੇ ਸਬੰਧ ਵਿਚ ਜਲੰਧਰ ਸ਼ਹਿਰ ਵਿਚ ਅੱਜ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਸ ਦੀ ਟਰੈਫਿਕ ਵਿੰਗ ਨੇ ਇਸ ਸਬੰਧੀ ਠੋਸ ਪ੍ਰਬੰਧ ਕੀਤੇ ਹਨ। ਇਕ ਦਿਨ ਪਹਿਲਾਂ ਹੀ ਪੁਲਸ ਨੇ ਪੂਰੇ ਸ਼ਹਿਰ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਸੀ। ਅੱਜ ਸਵੇਰੇ 10 ਵਜੇ ਤੋਂ ਕਈ ਰੂਟ ਬੰਦ ਕਰ ਦਿੱਤੇ ਗਏ ਹਨ, ਜੋਕਿ ਰਾਤ 10 ਵਜੇ ਤੱਕ ਬੰਦ ਰਹਿਣਗੇ। ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਜੀ ਪ੍ਰਾਚੀਨ ਮੰਦਿਰ ਅਲੀ ਮੁਹੱਲਾ ਜਲੰਧਰ ਤੋਂ ਸ਼ੁਰੂ ਹੋ ਕੇ ਭਗਵਾਨ ਵਾਲਮੀਕਿ ਜੀ ਚੌਂਕ-ਲਵ ਕੁਛ ਚੌਂਕ, ਭਗਤ ਸਿੰਘ ਚੌਂਕ, ਪੰਜਪੀਰ ਚੌਂਕ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਅੱਡਾ ਟਾਂਡਾ, ਮਾਈ ਹੀਰਾ ਗੇਟ, ਸ਼ੀਤਲਾ ਮੰਦਿਰ, ਭਗਵਾਨ ਵਾਲਮੀਕਿ ਜੀ ਗੇਟ, ਪਟੇਲ ਚੌਂਕ, ਸਬਜ਼ੀ ਮੰਡੀ ਚੌਂਕ, ਬਸਤੀ ਅੱਡਾ ਤੋਂ ਹੁੰਦੇ ਹੋਏ ਭਗਵਾਨ ਵਾਲਮੀਕਿ ਜੀ ਪ੍ਰਾਚੀਨ ਮੰਦਰ ਅਲੀ ਮੁਹੱਲਾ ਜਲੰਧਰ ਵਿੱਖੇ ਜਾ ਕੇ ਸਮਾਪਤ ਹੋਵੇਗੀ। 

ਦੱਸ ਦੇਈਏ ਕਿ ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਇਹ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿੱਥੇ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚੇ। ਇਸ ਮੌਕੇ ਜਲੰਧਰ ਸ਼ਹਿਰ ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਹਨ। 

ਇਹ ਵੀ ਪੜ੍ਹੋ:  ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 4 ਭੈਣਾਂ ਦੇ ਇਕਲੌਤੇ ਭਰਾ ਦੀ ਕੁਰੇਸ਼ੀਆ 'ਚ ਹੋਈ ਮੌਤ

ਟ੍ਰੈਫਿਕ ਡਾਇਵਰਟ ਕੀਤੇ ਪੁਆਂਇੰਟਾਂ ਦਾ ਵੇਰਵਾ  
ਨਕੋਦਰ ਚੌਂਕ, ਸਕਾਈਲਾਰਕ ਚੌਂਕ, ਪਰਿੰਦਾ ਚੌਂਕ ਨੇੜੇ ਸਟੇਟ ਬੈਂਕ ਆਫ ਇੰਡੀਆ, ਪੀ. ਐੱਨ. ਬੀ. ਚੌਂਕ, ਜੀ. ਪੀ. ਓ (ਪ੍ਰੈਸ ਕਲੱਬ) ਚੌਂਕ, ਸ਼੍ਰੀ ਨਾਮਦੇਵ ਚੌਂਕ, ਸ਼ਾਸ਼ਤਰੀ ਚੌਂਕ, ਮੋੜ ਪ੍ਰਤਾਪਬਾਗ, ਮੋੜ ਹੈਨਰੀ ਪੈਟਰੋਲ ਪੰਪ, ਭਗਤ ਸਿੰਘ ਚੌਂਕ, ਅੱਡਾ ਹੁਸ਼ਿਆਰਪੁਰ ਵਨ-ਵੇਅ, ਇਕਹਿਰੀ ਪੁਲੀ ਦੇ ਸਾਹਮਣੇ, ਹੁਸ਼ਿਆਰਪੁਰ ਰੇਲਵੇ ਫਾਟਕ, ਟਾਂਡਾ ਚੌਂਕ, ਟਾਂਡਾ ਰੇਲਵੇ ਫਾਟਕ, ਟੀ-ਪੁਆਂਇੰਟ ਗੋਪਾਲ ਨਗਰ, ਪੁਰਾਣੀ ਸਬਜੀ ਮੰਡੀ ਚੌਂਕ, ਮੋੜ ਮਹਾਂਲਕਸ਼ਮੀ ਨਰਾਇਣ ਮੰਦਰ ਨਜਦੀਕ ਪੁਰਾਣੀ ਜੇਲ੍ਹ, ਪਟੇਲ ਚੌਂਕ, ਬਸਤੀ ਅੱਡਾ ਚੌਂਕ, ਟੀ-ਪੁਆਂਇੰਟ ਸ਼ਕਤੀ ਨਗਰ, ਫੁੱਟਬਾਲ ਚੋਂਕ ਆਦਿ। 

ਉਥੇ ਹੀ ਵਾਹਨ ਚਾਲਕਾਂ ਅਤੇ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਮਿਤੀ 27 ਅਕਤੂਬਰ ਨੂੰ ਸ਼ੋਭਾ ਯਾਤਰਾ ਵਾਲੇ ਉਕਤ ਨਿਰਧਾਰਿਤ ਰੂਟ ਦਾ ਇਸਤੇਮਾਲ ਕਰਨ ਦੀ ਬਜਾਏ ਡਾਇਵਰਟ ਕੀਤੇ ਰੂਟ ਅਤੇ ਹੋਰ ਬਦਲਵੇਂ ਲਿੰਕ ਰਸਤਿਆਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਜੋ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇ। ਇਸ ਸਬੰਧੀ ਜ਼ਿਆਦਾ ਜਾਣਕਾਰੀ ਅਤੇ ਸਹਾਇਤਾ ਲਈ ਟਰੈਫਿਕ ਪੁਲਸ ਹੈਲਪ ਲਾਈਨ ਨੰਬਰ 0181-2227296 'ਤੇ ਕਾਲ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਵਿਖੇ ਹੋਣ ਵਾਲੀ ਬਹਿਸ ਨੂੰ ਲੈ ਕੇ CM ਮਾਨ ਦਾ ਨਵਾਂ ਟਵੀਟ, ਪੰਜਾਬੀਆਂ ਨੂੰ ਦਿੱਤਾ ਖੁੱਲ੍ਹਾ ਸੱਦਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri