ਜਲੰਧਰ ਜ਼ਿਮਨੀ ਚੋਣ : ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ, ਇਨ੍ਹਾਂ ਆਗੂਆਂ ਨੇ ਫੜਿਆ ''ਆਪ'' ਦਾ ਝਾੜੂ
Wednesday, Mar 01, 2023 - 07:02 PM (IST)
ਜਲੰਧਰ (ਸੁਨੀਲ ਮਹਾਜਨ) : ਪੰਜਾਬ ਦੇ ਜਲੰਧਰ 'ਚ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਝਟਕਾ ਦਿੰਦਿਆਂ ਕਈ ਆਗੂਆਂ ਤੇ ਵਰਕਰਾਂ ਨੂੰ ‘ਆਪ’ ਵਿੱਚ ਸ਼ਾਮਲ ਕਰ ਲਿਆ ਹੈ। ਜਲੰਧਰ ਪਹੁੰਚੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ। ਹਰਚੰਦ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ, ਕਾਂਗਰਸ, ਅਕਾਲੀ ਦਲ ਅਤੇ ਬਸਪਾ ਦੇ ਕਈ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦਾ 22 ਦਿਨਾਂ ਦਾ ਬਜਟ ਸੈਸ਼ਨ, 13 ਦਿਨ ਛੁੱਟੀਆਂ, ਜਾਣੋ ਬਾਕੀ ਦਿਨਾਂ 'ਚ ਕੀ ਹੋਵੇਗਾ
ਹਰਚੰਦ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜਲੰਧਰ ਜ਼ਿਲ੍ਹੇ ਦੇ ਵਿਧਾਇਕ ਅਤੇ ਹਲਕਾ ਇੰਚਾਰਜ ਹੋਰ ਪਾਰਟੀਆਂ ਦੇ ਹਜ਼ਾਰਾਂ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਕਰਕੇ ਪਾਰਟੀ ਵਿੱਚ ਸ਼ਾਮਲ ਕਰਵਾ ਰਹੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਰਵਿੰਦ ਕੇਜਰੀਵਾਲ ਤੋਂ ਡਰਦਾ ਹੈ ਅਤੇ ਉਨ੍ਹਾਂ ਦੇ 7 ਸਾਥੀਆਂ ਨੂੰ ਝੂਠੇ ਕੇਸ ਦਰਜ ਕਰਕੇ ਫਸਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਈਰਾਨ 'ਚ ਕੁੜੀਆਂ ਨਾਲ ਹੈਵਾਨੀਅਤ, ਸਕੂਲ ਜਾਣ ਤੋਂ ਰੋਕਣ ਲਈ ਦਿੱਤਾ ਜਾ ਰਿਹਾ ਜ਼ਹਿਰ!
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਵੱਲੋਂ ਹਿਰਾਸਤ ਵਿੱਚ ਲਏ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਅਤੇ ਬੱਚਿਆਂ ਲਈ ਚੰਗਾ ਕੰਮ ਕਰ ਰਹੇ ਹਨ ਪਰ ਨਰਿੰਦਰ ਮੋਦੀ ਤੋਂ ਇਹ ਦੇਖ ਨਾ ਹੋਇਆ ਅਤੇ ਉਨ੍ਹਾਂ 'ਤੇ ਝੂਠੇ ਕੇਸ ਦਰਜ ਕਰਵਾ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਜਲੰਧਰ 'ਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਹੋਰ ਸਹੀ ਲੋਕਾਂ ਨੂੰ ਪਾਰਟੀ 'ਚ ਸ਼ਾਮਲ ਕਰਵਾ ਕੇ ਇਹ ਚੋਣ ਜਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਸਥਾਨਕ ਮੁੱਦਿਆਂ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਾਰੇ ਮਾਮਲਿਆਂ 'ਚ ਤੇਜ਼ੀ ਨਾਲ ਕੰਮ ਕਰਕੇ ਇਨ੍ਹਾਂ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰੇਗੀ।
ਇਹ ਵੀ ਪੜ੍ਹੋ : ਨਰਮਾ ਪੱਟੀ ਵਾਲੇ ਕਿਸਾਨਾਂ ਨੂੰ 1 ਅਪ੍ਰੈਲ ਤੋਂ ਮਿਲੇ ਨਹਿਰੀ ਪਾਣੀ, CM ਮਾਨ ਵੱਲੋਂ ਸਿੰਚਾਈ ਵਿਭਾਗ ਦੇ ਅਫ਼ਸਰਾਂ ਨੂੰ ਹੁਕਮ
2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ-ਬਸਪਾ ਤੋਂ ਚੋਣ ਲੜਨ ਵਾਲੇ ਕੁਲਦੀਪ ਸਿੰਘ ਲੁਬਾਣਾ ਅਕਾਲੀ-ਬਸਪਾ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਤਾਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਬਸਪਾ ਵੱਲੋਂ ਚੋਣ ਲੜੀ ਹੈ, ਉਦੋਂ ਤੋਂ ਕੋਈ ਵੀ ਅਕਾਲੀ ਜਾਂ ਬਸਪਾ ਆਗੂ ਉਨ੍ਹਾਂ ਨੂੰ ਇੱਥੇ ਮਿਲਣ ਨਹੀਂ ਆਇਆ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ ਪਰ ਅਕਾਲੀ ਦਲ ਤੇ ਬਸਪਾ ਪਾਰਟੀ ਨੇ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਹੈ, ਜਿਸ ਕਾਰਨ ਉਹ ਅਕਾਲੀ-ਬਸਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।