ਕਪੂਰਥਲਾ ''ਚ ਕਾਂਗਰਸ ਨੂੰ ਝਟਕਾ, ਆਮ ਆਦਮੀ ਪਾਰਟੀ ''ਚ ਸ਼ਾਮਲ ਹੋਏ ਕਈ ਪਰਿਵਾਰ
Monday, Dec 01, 2025 - 01:31 PM (IST)
ਕਪੂਰਥਲਾ (ਮਹਾਜਨ)-ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਇਕ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਬਦਲਾਅ ਉਦੋਂ ਵੇਖਣ ਨੂੰ ਮਿਲਿਆ ਜਦੋਂ ਬਹੁ-ਚਰਚਿੱਤ ਵਿਧਾਨ ਸਭਾ ਹਲਕੇ ਕਪੂਰਥਲਾ ਅਧੀਨ ਆਉਂਦੇ ਪਿੰਡ ਚੂੜਵਾਲ ਦੇ ਕਈ ਪਰਿਵਾਰ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੀਲਮ ਸਿੰਘ ਕਾਲਾ, ਬਲਕਾਰ ਸਿੰਘ, ਬਲਵਿੰਦਰ ਸਿੰਘ, ਅਮਨ ਥਾਪਰ, ਜਸਪਾਲ ਥਾਪਰ, ਬਿੱਲਾ ਆਦਿ ਦਾ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਚੰਦੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿਚ ਚੱਲਣ ਦਾ ਪ੍ਰਣ ਲਿਆ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਖਬੀਰ ਲੰਕੇਸ਼ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਐਡਵੋਕੇਟ ਚੰਦੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ ਆਪ ਵਿੱਚ ਸ਼ਾਮਲ ਹੋਣ ਲਈ ਬੇਤਾਬ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਸੂਬੇ ਵਿੱਚ ਸਰਕਾਰ ਬਣਾਏਗੀ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
