ਹਲਕਾ ਉੜਮੁੜ ਟਾਂਡਾ ’ਚ ਸ਼੍ਰੋਅਦ ਬਾਦਲ ਨੂੰ ਝਟਕਾ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੋਅਦ ਢੀਂਡਸਾ ਗਰੁੱਪ ’ਚ ਸ਼ਾਮਲ
Wednesday, Jun 16, 2021 - 01:09 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਜਸਵਿੰਦਰ, ਪੰਡਿਤ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਲਕਾ ਟਾਂਡਾ (ਹੁਸ਼ਿਆਰਪੁਰ) ’ਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਦੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਮੂਨਕਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿੰਦੇ ਹੋਏ ਸੰਯੁਕਤ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਗਰੁੱਪ ’ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਦੀ ਹਾਜ਼ਰੀ ’ਚ ਸੁਖਵਿੰਦਰ ਸਿੰਘ ਮੂਨਕਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਢੀਂਡਸਾ ਗਰੁੱਪ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਨਮਾਨਤ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਕਈ ਵੱਡੇ ਚਿਹਰੇ ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਢੀਂਡਸਾ ਗਰੁੱਪ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਅਕਾਲੀ ਦਲ-ਬਸਪਾ ਵਲੋਂ ਕੈਪਟਨ ਦੇ ਸਿਸਵਾਂ ਫਾਰਮ ਦਾ ਘਿਰਾਓ, ਸੁਖਬੀਰ ਬਾਦਲ ਸਣੇ ਕਈ ਆਗੂ ਲਏ ਹਿਰਾਸਤ ’ਚ
ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਮੂਨਕਾਂ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿਚ ਵਰਕਰ ਅਤੇ ਅਹੁਦਿਆਂ ’ਤੇ ਕੰਮ ਕਰ ਰਹੇ ਸਨ। ਉਹ ਅਕਾਲੀ ਦਲ ਬਾਦਲ ਵੱਲੋਂ ਜ਼ਿਲ੍ਹਾ ਯੂਥ ਵਿੰਗ ਦੇ ਦਾਅਵੇਦਾਰ ਸਨ ਪਰ ਜ਼ਿਲ੍ਹਾ ਯੂਥ ਵਿੰਗ ਦੀ ਪ੍ਰਧਾਨਗੀ ਹੋਰ ਲੀਡਰ ਨੂੰ ਮਿਲਣ ਕਾਰਨ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ।
ਇਹ ਵੀ ਪੜ੍ਹੋ : ਬਾਜਵਾ ਨੇ ਫਿਰ ਕੈਪਟਨ ਨੂੰ ਪਾਇਆ ਘੇਰਾ, ਹੁਣ ਰੱਖੀ ਵੱਡੀ ਮੰਗ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ