Promotion ਦੇ ਸੁਫ਼ਨੇ ਦੇਖ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਝਟਕਾ, ਆਸਾਂ 'ਤੇ ਫਿਰਿਆ ਪਾਣੀ

Friday, Sep 01, 2023 - 03:56 PM (IST)

Promotion ਦੇ ਸੁਫ਼ਨੇ ਦੇਖ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਝਟਕਾ, ਆਸਾਂ 'ਤੇ ਫਿਰਿਆ ਪਾਣੀ

ਲੁਧਿਆਣਾ (ਵੈੱਬ ਡੈਸਕ, ਹਿਤੇਸ਼) : ਪੰਜਾਬ ਸਰਕਾਰ ਨੇ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਤਹਿਤ ਹੁਣ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਦੀ ਪ੍ਰਮੋਸ਼ਨ 'ਤੇ ਰੋਕ ਲਾ ਦਿੱਤੀ ਗਈ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਲੋਕਲ ਬਾਡੀਜ਼ ਵਿਭਾਗ ਅਧੀਨ ਆਉਂਦੇ ਵਿਭਾਗਾਂ ਨਗਰ ਨਿਗਮ, ਇੰਪਰੂਵਮੈਂਟ ਟਰੱਸਟ, ਮਿਊਂਸੀਪਲ ਕਮੇਟੀਆਂ ਅਤੇ ਸੀਵਰੇਜ ਬੋਰਡ 'ਚ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਪਿਛਲੇ ਸਮੇਂ ਦੌਰਾਨ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਦੇ ਦਮ 'ਤੇ ਪ੍ਰਮੋਸ਼ਨ ਲਈ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹੀਆਂ ਲਈ ਖ਼ੁਸ਼ਖ਼ਬਰੀ, ਹੁਣ ਘਰਾਂ ਦੀਆਂ ਛੱਤਾਂ 'ਤੇ ਲੱਗਣਗੇ ਮੁਫ਼ਤ ਸੋਲਰ ਪਲਾਂਟ

ਇਸ ਨੂੰ ਲੈ ਕੇ ਵਿਵਾਦ ਵੀ ਚੱਲ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤਰ੍ਹਾਂ ਦੇ ਮਾਮਲਿਆਂ 'ਚ ਕੋਈ ਕਾਰਵਾਈ ਕਰਨ 'ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਕਈ ਕੋਰਟ ਕੇਸ ਚੱਲ ਰਹੇ ਹਨ। ਇਸ ਦੌਰਾਨ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਹਰਜੋਤ ਬੈਂਸ ਬਣੇ ਵਿਦਿਆਰਥੀ, ਤਸਵੀਰਾਂ 'ਚ ਦੇਖੋ ਫਿਰ ਕਿਵੇਂ ਟੀਚਰ ਬਣ ਘੁੰਮਣ ਲੱਗੇ

ਇਸ 'ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਜਾਰੀ ਇਕ ਰਿਪੋਰਟ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਜਿਸ ਦੇ ਮੁਤਾਬਕ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਨੂੰ ਮਨਜ਼ੂਰੀ ਨਾ ਦੇਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਗਈ ਇੰਜੀਨੀਅਰਿੰਗ ਦੀ ਡਿਗਰੀ ਦੇ ਆਧਾਰ 'ਤੇ ਮੁਲਾਜ਼ਮਾਂ ਦੀ ਪ੍ਰਮੋਸ਼ਨ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫ਼ੈਸਲਾ ਮੁਲਾਜ਼ਮਾਂ ਨੂੰ ਰਿਵਰਟ ਕਰਨ ਦੇ ਮਾਮਲੇ 'ਚ ਅਦਾਲਤ ਤੋਂ ਸਟੇ ਹਾਸਲ ਕਰਨ ਵਾਲੇ ਮੁਲਾਜ਼ਮਾਂ 'ਤੇ ਵੀ ਲਾਗੂ ਹੋਵੇਗਾ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News