ਕਾਂਗਰਸ ਦੇ ਉੱਘੇ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਦੀ ਹੱਤਿਆ ਤੋਂ ਸਦਮੇ ’ਚ ਹਾਂ : ਰਾਹੁਲ ਗਾਂਧੀ
Monday, May 30, 2022 - 02:30 AM (IST)

ਨਵੀਂ ਦਿੱਲੀ (ਯੂ.ਐੱਨ.ਆਈ.) : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਰਾਹੁਲ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਇਕ ਹੋਣਹਾਰ ਕਾਂਗਰਸੀ ਆਗੂ ਅਤੇ ਪ੍ਰਤਿਭਾਸ਼ਾਲੀ ਕਲਾਕਾਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਸਦਮੇ ਵਿੱਚ ਹਾਂ। ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਮੇਰੀ ਦਿਲੀ ਹਮਦਰਦੀ ਹੈ। ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਵੀ ਉਨ੍ਹਾਂ ਦੀ ਹੱਤਿਆ ’ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ : ਜਸਵੀਰ ਸਿੰਘ ਗੜ੍ਹੀ (ਵੀਡੀਓ)