ਪੰਜਾਬ: ਸਾਲੇ ਦੇ ਵਿਆਹ ਲਈ ਚੁੱਕੇ 2 ਲੱਖ ਦੇ ਕਰਜ਼ੇ ਨੇ ਉਜਾੜ''ਤਾ ਪਰਿਵਾਰ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ
Thursday, Jun 11, 2026 - 07:14 PM (IST)
ਫ਼ਤਹਿਗੜ੍ਹ ਸਾਹਿਬ (ਵਿਪਨ): ਥਾਣਾ ਸਰਹਿੰਦ ਦੇ ਅਧੀਨ ਆਉਂਦੇ ਪਿੰਡ ਦਾਲੋ ਮਾਜਰਾ ਵਿਖੇ ਸਾਲੇ ਅਤੇ ਸੱਸ ਤੋਂ ਪ੍ਰੇਸ਼ਾਨ ਹੋ ਕੇ ਇਕ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜੋਗਿੰਦਰ ਚੌਹਾਨ ਵਾਸੀ ਪਿੰਡ ਦਾਲੋ ਮਾਜਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸੁਰੇਸ਼ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿੱਚ ਸੱਸ ਅਤੇ ਸਾਲੇ ਵੱਲੋਂ ਤੰਗ-ਪ੍ਰੇਸ਼ਾਨ ਕਰਨ ਦਾ ਜ਼ਿਕਰ ਹੈ।
ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਮਾਨ ਸਿੰਘ ਅਨੁਸਾਰ, ਜੋਗਿੰਦਰ ਨੇ ਆਪਣੇ ਸਾਲੇ ਦੇ ਵਿਆਹ ਲਈ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਪਰ ਸਾਲੇ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਸੱਸ ਨਾਲ ਮਿਲ ਕੇ ਜੋਗਿੰਦਰ ਦੀ ਕੁੱਟਮਾਰ ਵੀ ਕੀਤੀ। ਇਸੇ ਪਰੇਸ਼ਾਨੀ ਕਾਰਨ ਉਸ ਨੇ 6 ਜੂਨ 2026 ਨੂੰ ਸਰਹਿਦ ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ ਨੇੜੇ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਪੁਲਸ ਨੂੰ ਮ੍ਰਿਤਕ ਦੀ ਲਾਸ਼ 10 ਜੂਨ ਨੂੰ ਪਟਿਆਲਾ ਦੇ ਜੈ ਨਗਰ ਨਜ਼ਦੀਕ ਨਹਿਰ ਵਿੱਚੋਂ ਬਰਾਮਦ ਹੋਈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਸਾਲੇ ਗੁਰਪ੍ਰੀਤ ਸਿੰਘ ਅਤੇ ਸੱਸ ਸੋਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
