ਜਲੰਧਰ ''ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

05/27/2024 7:14:46 PM

ਜਲੰਧਰ (ਮਾਹੀ, ਸੁਨੀਲ)- ਜਲੰਧਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਵਿਧੀਪੁਰ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹਾਲਾਤ ਵਿਚ ਮਿਲਿਆ ਹੈ। 

ਵਾਰਦਾਤ ਦੀ ਸੂਚਨਾ ਪਾ ਕੇ ਮੌਕੇ 'ਤੇ ਐੱਸ. ਐੱਚ. ਓ. ਮਕਸੂਦਾਂ ਦੇ ਪੁਲਸ ਪਾਰਟੀ ਦੇ ਨਾਲ ਪਹੁੰਚੇ ਕੀਤੀ ਘਟਨਾ ਦਾ ਜਾਇਜ਼ਾ ਲਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਥੇ ਗੰਭੀਰ ਰੂਪ ਵਿਚ ਜ਼ਖ਼ਮੀ ਹਾਲਾਤ ਵਿਚ ਮਿਲੇ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮ੍ਰਿਤਕ ਵਿਅਕਤੀ ਦੀ ਪਛਾਣ ਹੋ ਸਕੀ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਠੇਕੇ ਬੰਦ ਰੱਖਣ ਦਾ ਵੀ ਕੀਤਾ ਐਲਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News