Punjab: ਧੀ ਦੇ ਮਗਰ ਪਿਆ ਸੀ ਭੂੰਡ ਆਸ਼ਕ, ਅੱਗਿਓਂ ਪਿਓ ਨੇ ਜੋ ਕੀਤਾ...
Monday, Feb 24, 2025 - 01:45 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੀ ਕਾਲੀ ਸੜਕ 'ਤੇ ਰਹਿਣ ਵਾਲੇ ਪਿਓ-ਧੀ ਵੱਲੋਂ ਬਦਨਾਮੀ ਦੇ ਡਰੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਇਕ ਕੁੜੀ ਤੇ ਉਸ ਦੇ ਪਿਤਾ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ
ਇਸ ਮਗਰੋਂ ਪੁਲਸ ਤੁਰੰਤ ਸਿਵਲ ਹਸਪਤਾਲ ਪਹੁੰਚੀ, ਜਿੱਥੇ ਪੀੜਤ ਵਿਅਕਤੀ ਨੇ ਦੱਸਿਆ ਕਿ ਬੈਂਕ ਕਾਲੋਨੀ ਦਾ ਰਹਿਣ ਵਾਲਾ ਇਕ ਨੌਜਵਾਨ ਉਨ੍ਹਾਂ ਦੀ ਧੀ ਨੂੰ ਕਈ ਦਿਨਾਂ ਤੋਂ ਪ੍ਰੇਸ਼ਾਨ ਕਰਦਾ ਆ ਰਿਹਾ ਹੈ। ਇਸ ਮਗਰੋਂ ਦੁਖੀ ਹੋ ਕੇ ਉਨ੍ਹਾਂ ਨੇ ਖ਼ੁਦਕੁਸ਼ੀ ਕਰਨ ਲਈ ਘਰ ਵਿਚ ਰੱਖੀ ਫ਼ਰਨੈਲ ਪੀ ਲਈ। ਇਸ ਮਗਰੋਂ ਉਨ੍ਹਾਂ ਦੋਹਾਂ ਨੂੰ ਸਿਵਲ ਹਸਪਤਾਲ ਲਿਜਾਿਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਚ ਰੈਫ਼ਰ ਕਰ ਦਿੱਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫ਼ਿਲਹਾਲ ਦੋਵੇਂ ਖ਼ਤਰੇ ਤੋਂ ਬਾਹਰ ਹਨ। ਪੁਲਸ ਨੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8