ਪੰਜਾਬੀ ਯੂਨੀਵਰਸਿਟੀ ਦਾ ਹੈਰਾਨ ਕਰਨ ਵਾਲਾ ਮਾਮਲਾ, ਪੂਰੀ ਘਟਨਾ ਜਾਣ ਉੱਡਣਗੇ ਹੋਸ਼
Friday, Nov 29, 2024 - 11:58 AM (IST)
ਪਟਿਆਲਾ (ਮਨਦੀਪ ਜੋਸਨ)- ਪੰਜਾਬੀ ਯੂਨੀਵਰਸਿਟੀ ’ਚ ਫਰਜ਼ੀ ਬਿੱਲ ਮਾਮਲੇ ਵਿਚ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਧਰਮਪਾਲ ਗਰਗ ਅਤੇ ਇਕ ਮਹਿਲਾ ਸੁਪਰਡੈਂਟ ਜਸਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਇਹ ਹਦਾਇਤ ਵਾਈਸ ਚਾਂਸਲਰ ਦੇ ਨਿਰੇਦਸ਼ਾਂ ’ਤੇ ਵੀਰਵਾਰ ਨੂੰ ਜਾਰੀ ਕੀਤੇ ਗਏ ਸਨ। ਹਾਲਾਂਕਿ ਇਸ ਤੋਂ ਪਹਿਲਾਂ ਯੂਨੀਵਰਸਿਟੀ ਵੱਲੋਂ ਇਸ ਮਾਮਲੇ ਵਿਚ 2 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਕਰਨ ਵਾਲੀ ਕਮੇਟੀ ਨੇ ਕਰੀਬ 125 ਫਰਜ਼ੀ ਬਿੱਲ ਫੜੇ ਹਨ ਅਤੇ ਇਹ ਬਿੱਲ ਕਰੀਬ 2 ਕਰੋੜ ਰੁਪਏ ਦੇ ਦੱਸੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 15 ਜ਼ਿਲ੍ਹਿਆਂ ਲਈ ਅਲਰਟ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜਾਣਕਾਰੀ ਅਨੁਸਾਰ ਫਰਜ਼ੀ ਬਿੱਲ ਮਾਮਲੇ ਦੀ ਜਾਂਚ ਕਾਫੀ ਸਮੇਂ ਤੋਂ ਚੱਲ ਰਹੀ ਸੀ। ਮਾਮਲੇ ਦੀ ਜਾਂਚ ਲਈ ਯੂਨੀਵਰਸਿਟੀ ਵੱਲੋਂ ਇਕ ਕਮੇਟੀ ਬਣਾਈ ਗਈ ਸੀ, ਜਿਸ ਦੀ ਅਗਵਾਈ ਯੂਨੀਵਰਸਿਟੀ ਅਧਿਕਾਰੀ ਡਾ. ਵਰਿੰਦਰ ਕੌਸ਼ਿਕ ਕਰ ਰਹੇ ਸਨ। ਵਰਿੰਦਰ ਕੌਸ਼ਿਕ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ 100 ਤੋਂ ਵੱਧ ਬਿੱਲ ਅਜਿਹੇ ਹਨ, ਜਿਨ੍ਹਾਂ ’ਤੇ ਇਨ੍ਹਾਂ ਦੋਵਾਂ ਮੁਲਾਜ਼ਮਾਂ ਦੇ ਦਸਤਖਤ ਹਨ ਪਰ ਇਨ੍ਹਾਂ ’ਤੇ ਸੁਪਰਵਾਈਜ਼ਰ ਅਤੇ ਵਿਭਾਗ ਦੇ ਮੁਖੀ ਦੇ ਦਸਤਖਤ ਨਹੀਂ ਹਨ। ਜਦੋਂ ਕਿ ਇਨ੍ਹੀਂ ਦਿਨੀਂ ਅਧਿਕਾਰੀਆਂ ਦੇ ਦਸਤਖਤ ਵੀ ਜ਼ਰੂਰੀ ਸਨ। ਕੌਸ਼ਿਕ ਨੇ ਦੱਸਿਆ ਕਿ ਇਹ ਫਰਜ਼ੀ ਬਿੱਲ ਦੀ ਕਰੀਬ 2 ਕਰੋੜ ਰੁਪਏ ਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਛੁੱਟੀ ਦਾ ਐਲਾਨ
12 ਕਰੋੜ ਰੁਪਏ ਦੇ ਘਪਲੇ ਦਾ ਹੋ ਚੁੱਕਾ ਹੈ ਖ਼ੁਲਾਸਾ
ਜਾਣਕਾਰੀ ਅਨੁਸਾਰ ਪਿਛਲੇ ਸਮੇਂ ’ਚ ਯੂਨੀਵਰਸਿਟੀ ਦੀ ਅਕਾਊਂਟ ਬ੍ਰਾਂਚ ਦੇ ਇਕ ਮੁਲਾਜ਼ਮ ਵੱਲੋਂ ਜਾਅਲੀ ਬਿੱਲਾਂ ਰਾਹੀਂ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਜਾਂਚ ’ਚ ਕਰੀਬ 12 ਕਰੋੜ ਰੁਪਏ ਦੇ ਘਪਲੇ ਦਾ ਖੁਲਾਸਾ ਹੋਇਆ ਹੈ। ਬਹੁ-ਕਰੋੜੀ ਮਾਮਲੇ ’ਚ ਯੂਨੀਵਰਸਿਟੀ ਦੇ 100 ਤੋਂ ਵੱਧ ਮੁਲਾਜ਼ਮ ਸ਼ਾਮਲ ਦੱਸੇ ਜਾਂਦੇ ਹਨ। ਵੀਰਵਾਰ ਨੂੰ ਮੁਅੱਤਲ ਕੀਤੇ ਗਏ ਕਰਮਚਾਰੀ ਵੀ ਇਸ ਮਾਮਲੇ ’ਚ ਲਿਪਤ ਪਾਏ ਗਏ ਹਨ, ਜਿਸ ਕਾਰਨ ਦੋਵੇਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8