ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਖ਼ਤਰੇ ਨੂੰ ਦੇਖਦਿਆਂ ਜਾਰੀ ਕਰਨੇ ਪਏ ਸਖ਼ਤ ਹੁਕਮ
Wednesday, Jun 11, 2025 - 01:30 PM (IST)

ਚੰਡੀਗੜ੍ਹ (ਵਿਨੇ) : ਪੰਜਾਬ ਵਾਸੀਆਂ ਲਈ ਹੋਸ਼ ਉਡਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੀ ਮਿੱਟੀ ਨੂੰ ਰਸਾਇਣਾਂ ਦੇ ਜ਼ਿਆਦਾ ਇਸਤੇਮਾਲ ਨੇ ਬਾਂਝਪਣ ਦਾ ਸ਼ਿਕਾਰ ਬਣਾ ਦਿੱਤਾ ਹੈ। ਮਾਹਿਰਾਂ ਦੀ ਮੰਨੀਏ ਤਾਂ ਪੰਜਾਬ ਦੀ ਮਿੱਟੀ ਇਸ ਸਮੇਂ ਵੈਂਟੀਲੇਟਰ 'ਤੇ ਹੈ ਅਤੇ ਇਸ ਨੂੰ ਜ਼ਿੰਦਾ ਰੱਖਣ ਲਈ ਜ਼ਿਆਦਾ ਤੋਂ ਜ਼ਿਆਦਾ ਰਸਾਇਣ ਦੇਣਾ ਜ਼ਰੂਰੀ ਹੋ ਚੁੱਕਾ ਹੈ। ਜੈਵਿਕ ਤੌਰ 'ਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਦੀ ਮਿੱਟੀ ਫ਼ਸਲ ਦੇਣ ਦੀ ਸਮਰੱਥਾ ਨੂੰ ਖੋਹ ਚੁੱਕੀ ਹੈ ਪਰ ਇਸ ਤੋਂ ਫ਼ਸਲ ਕੱਢਣ ਲਈ ਰਸਾਇਣਾਂ ਦਾ ਇਸਤੇਮਾਲ ਪਹਿਲਾਂ ਤੋਂ ਹੋਰ ਜ਼ਿਆਦਾ ਵਧਾ ਦਿੱਤਾ ਗਿਆ ਹੈ। ਦੂਜੇ ਪਾਸੇ ਭੂਜਲ ਦਾ ਸੰਕਟ ਪੰਜਾਬ ਦੀ ਮਿੱਟੀ 'ਚ ਉੱਚਿਤ ਨਮੀ ਦੀ ਮਾਤਰਾ ਨੂੰ ਘਟਾ ਰਿਹਾ ਹੈ। ਇਸ ਦਾ ਸਿੱਧਾ ਅਸਰ ਫ਼ਸਲਾਂ ਦੇ ਉਤਪਾਦਨ 'ਤੇ ਪੈਣ ਲੱਗਾ ਹੈ।
ਇਹ ਵੀ ਪੜ੍ਹੋ : ਪਰਦੇਸ ਤੋਂ ਆਈ ਬੁਰੀ ਖ਼ਬਰ ਨੇ ਪੁਆਏ ਵੈਣ, ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ੍ਹਿਆ
ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ
ਭਵਿੱਖ 'ਚ ਇਸ ਖ਼ਤਰੇ ਨੂੰ ਦੇਖਦੇ ਹੋਏ ਕੇਂਦਰੀ ਖੇਤੀ ਵਿਭਾਗ ਵਲੋਂ ਜਾਰੀ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਾ ਖੇਤੀ ਅਧਿਕਾਰੀਆਂ ਨੂੰ 10 ਤੋਂ 15 ਹਜ਼ਾਰ ਮਿੱਟੀ ਦੇ ਸੈਂਪਲ ਇਕੱਠੇ ਕਰਨ ਦਾ ਟੀਚਾ ਦਿੱਤਾ ਗਿਆ ਹੈ। ਮਿੱਟੀ ਦੀ ਗੁਣਵੱਤਾ ਜਾਨਣ ਤੋਂ ਬਾਅਦ ਹੀ ਰਸਾਇਣਾਂ ਦੇ ਇਸਤੇਮਾਲ ਅਤੇ ਮਾਤਰਾ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ, ਹੁਕਮ ਜਾਰੀ
ਪੈਦਾਵਾਰ 'ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ
ਖੰਨਾ ਦੇ ਪਿੰਡ ਰੌਣੀ ਦੇ ਨੌਜਵਾਨ ਕਿਸਾਨ ਅਵਤਾਰ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ 'ਚ ਫ਼ਸਲੀ ਵਿਭਿੰਨਤਾ ਅਤੇ ਟਿਕਾਊ ਭੂਜਲ ਪ੍ਰਬੰਧਨ ਨਾਲ ਸਬੰਧਿਤ ਪ੍ਰੋਗਰਾਮ ਸਾਲਾਂ ਤੋਂ ਚੱਲੇ ਆ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਹਾਲਾਤ ਖ਼ਰਾਬ ਹੋ ਰਹੇ ਹਨ। ਇਸ ਕਿਸਾਨ ਦਾ ਕਹਿਣਾ ਹੈ ਕਿ ਕਰੀਬ ਢਾਈ ਦਹਾਕੇ ਪਹਿਲਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮਿੱਟੀ ਜੀਵਨ ਨਾਲ ਭਰਪੂਰ ਸੀ। ਮਿੱਤਰ ਕੀੜਿਆਂ ਦੀ ਮਾਤਰਾ ਖੇਤਾਂ 'ਚ ਭਰਪੂਰ ਸੀ ਪਰ ਰਸਾਇਣਾਂ ਨੇ ਮਿੱਟੀ ਦੀ ਕੁਦਰਤੀ ਸ਼ਕਤੀ ਨੂੰ ਖ਼ਤਮ ਕਰ ਦਿੱਤਾ ਹੈ। ਇਹੀ ਮੁੱਖ ਕਾਰਨ ਹੈ ਕਿ ਬੀਤੇ 10 ਸਾਲਾਂ ਤੋਂ ਪੰਜਾਬ ਦੇ ਸਾਰੇ ਇਲਾਕਿਆਂ 'ਚ ਕਣਕ ਅਤੇ ਝੋਨੇ ਦੀ ਪੈਦਾਵਾਰ 'ਚ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਮੁਤਾਬਕ 2014-15 ਦੇ ਆਸ-ਪਾਸ ਪੰਜਾਬ 'ਚ ਕਣਕ ਦੀ ਪੈਦਾਵਾਰ ਪ੍ਰਤੀ ਏਕੜ ਔਸਤਨ 25 ਤੋਂ 28 ਕੁਇੰਟਲ ਤੱਕ ਅਤੇ ਝੋਨਾ ਦੀ ਪੈਦਾਵਾਰ ਪ੍ਰਤੀ ਏਕੜ ਔਸਤਨ 30 ਤੋਂ 40 ਕੁਇੰਟਲ ਤੱਕ ਸੀ। ਇਸ ਸਮੇਂ ਕਣਕ ਦੀ ਪੈਦਾਵਾਰ ਪ੍ਰਤੀ ਏਕੜ ਔਸਤਨ 22 ਅਤੇ ਝੋਨੇ ਦੀ 28 ਕੁਇੰਟਲ ਪ੍ਰਤੀ ਏਕੜ ਤੱਕ ਰਹਿ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8