ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
Wednesday, Mar 04, 2026 - 03:20 PM (IST)
ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਦੀ ਸਥਿਤੀ ਬਹੁਤ ਹੀ ਗੰਭੀਰ ਰੂਪ ਅਖ਼ਤਿਆਰ ਕਰ ਚੁੱਕੀ ਹੈ, ਜੋ ਕਿ ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਗੱਲ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਜ਼ੋਨਲ ਡਾਇਰੈਕਟਰ ਅਮਨਜੀਤ ਸਿੰਘ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੀ ਕਮੇਟੀ ਦੀ 51ਵੀਂ ਰਿਪੋਰਟ ਦੇ ਹਵਾਲੇ ਨਾਲ ਪੰਜਾਬ ਦੀ ਇਸ ਖ਼ੌਫ਼ਨਾਕ ਤਸਵੀਰ ਨੂੰ ਪੇਸ਼ ਕੀਤਾ ਹੈ। ਰਿਪੋਰਟ ਦੇ ਅੰਕੜਿਆਂ ਅਨੁਸਾਰ ਪੰਜਾਬ 'ਚ ਨਸ਼ਾ ਕਰਨ ਵਾਲਿਆਂ ਦੀ ਕੁੱਲ ਗਿਣਤੀ 74 ਲੱਖ ਹੈ, ਜਿਨ੍ਹਾਂ 'ਚੋਂ 7 ਲੱਖ ਅਜਿਹੇ ਬੱਚੇ ਹਨ, ਜਿਨ੍ਹਾਂ ਦੀ ਉਮਰ ਮਹਿਜ਼ 10 ਤੋਂ 17 ਸਾਲ ਦੇ ਵਿਚਕਾਰ ਹੈ।
ਇਹ ਵੀ ਪੜ੍ਹੋ : ਪੰਜਾਬ : ਸ਼ਮਸ਼ਾਨਘਾਟ ਦੀ ਰਾਖ ਨਾਲ ਹੋਲੀ! ਦੁਕਾਨਾਂ 'ਤੇ ਟੰਗੀਆਂ ਹੱਡੀਆਂ, ਹੈਰਾਨ ਕਰੇਗੀ ਪੂਰੀ ਖ਼ਬਰ
ਐੱਨ. ਸੀ. ਬੀ. ਅਧਿਕਾਰੀ ਨੇ ਦਾਅਵਾ ਕੀਤਾ ਕਿ ਸੂਬਾ ਇਸ ਵੇਲੇ ਹੈਰੋਇਨ, ਓਪੀਔਡਜ਼ (ਅਫ਼ੀਮ ਵਰਗੇ ਨਸ਼ੇ), ਸੈਡੇਟਿਵ (ਨੀਂਦ ਦੀਆਂ ਗੋਲੀਆਂ) ਅਤੇ ਇਨਹੇਲੈਂਟਸ ਦੀ ਬੁਰੀ ਤਰ੍ਹਾਂ ਮਾਰ ਹੇਠ ਹੈ। ਇਸ ਤੋਂ ਵੀ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਹੁਣ ਕੋਕੀਨ ਵਰਗੇ ਮਹਿੰਗੇ ਅਤੇ ਖ਼ਤਰਨਾਕ ਨਸ਼ੇ ਨੇ ਵੀ ਪੰਜਾਬ 'ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਹ ਅੰਕੜੇ ਸਪੱਸ਼ਟ ਕਰਦੇ ਹਨ ਕਿ ਨਸ਼ਿਆਂ ਦਾ ਜਾਲ ਪੰਜਾਬ ਦੀ ਜਵਾਨੀ ਦੇ ਨਾਲ-ਨਾਲ ਹੁਣ ਬਚਪਨ ਨੂੰ ਵੀ ਆਪਣੀ ਲਪੇਟ 'ਚ ਲੈ ਰਿਹਾ ਹੈ, ਜੋ ਕਿ ਆਉਣ ਵਾਲੇ ਸਮੇਂ ਲਈ ਇੱਕ ਵੱਡੀ ਚੁਣੌਤੀ ਹੈ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਪੜ੍ਹੋ ਇਹ ਖ਼ਬਰ
ਹਰਸਿਮਰਤ ਬਾਦਲ ਨੇ ਕੀਤਾ ਟਵੀਟ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਵੀ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ. ਬੀ.) ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਐੱਨ. ਸੀ. ਬੀ. ਦੇ ਅੰਕੜੇ ਸਾਬਿਤ ਕਰਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਮਹਿਜ਼ ਇੱਕ ਦਿਖਾਵਾ ਸਾਬਤ ਹੋ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਪੰਜਾਬ ਦੀ ਇੱਕ ਪੂਰੀ ਪੀੜ੍ਹੀ ਤਬਾਹੀ ਦੇ ਕੰਢੇ 'ਤੇ ਪਹੁੰਚ ਗਈ ਹੈ। ਉਨ੍ਹਾਂ ਨੇ ਸਰਕਾਰ ਨੂੰ ਮੰਗ ਕੀਤੀ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿਰਫ ਪ੍ਰਚਾਰ ਤੱਕ ਸੀਮਤ ਨਾ ਰੱਖ ਕੇ ਜ਼ਮੀਨੀ ਪੱਧਰ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨਾਂ ਨੂੰ ਇਸ ਦਲਦਲ 'ਚੋਂ ਬਾਹਰ ਕੱਢਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
