ਜਲੰਧਰ ''ਚ ਹੋਏ ਡਬਲ ਮਰਡਰ ਦੇ ਮਾਮਲੇ ''ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ ''ਤੇ...
Friday, Aug 14, 2026 - 11:23 AM (IST)
ਜਲੰਧਰ (ਸ਼ੋਰੀ)-ਜਲੰਧਰ ਵਿਖੇ ਬੁੱਧਵਾਰ ਨੂੰ ਅਵਤਾਰ ਨਗਰ ਦੀ ਗਲੀ ਨੰਬਰ 7 'ਚ ਸ਼ਰਾਬੀ ਪ੍ਰਵਾਸੀ ਹੀਰਾ ਲਾਲ ਆਪਣੇ ਹੀ ਪਿਤਾ ਅਯੋਧਿਆ ਅਤੇ ਆਪਣੀ ਪਤਨੀ ਸਵਿਤਾ 'ਤੇ ਬੈਟ ਨਾਲ ਹਮਲਾ ਕਰਕੇ ਦੋਵਾਂ ਨੂੰ ਖ਼ੌਫ਼ਨਾਕ ਮੌਤ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ ਸੀ। ਉੱਥੇ ਹੀ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਥਾਣਾ ਭਾਰਗਵ ਕੈਂਪ ਦੀ ਪੁਲਸ ਨੇ ਬੀਤੇ ਦਿਨ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਹਨ। ਸਿਵਲ ਹਸਪਤਾਲ ਵਿਚ ਡਾਕਟਰਾਂ ਦੇ 5 ਮੈਂਬਰੀ ਪੈਨਲ ਨੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਗਿਆ। ਇਸ ਦੇ ਬਾਅਦ ਦੋਹਾਂ ਦਾ ਬੀਤੇ ਦਿਨ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਉੱਥੇ ਹੀ ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਰਹਿਣ ਵਾਲੇ ਕੁਝ ਲੋਕਾਂ ਦਾ ਕਹਿਣਾ ਸੀ ਕਿ ਹੀਰਾ ਲਾਲ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ? ਇਹ ਤਾਂ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੀ ਪੁਲਸ ਸਾਫ਼ ਕਰੇਗੀ ਪਰ ਹੀਰਾ ਲਾਲ ਨੇ ਦੋਹਰੇ ਕਤਲਕਾਂਡ ਨੂੰ ਅੰਜਾਮ ਤਾਂ ਦੇ ਦਿੱਤਾ ਪਰ 4 ਬੱਚੇ ਜੋਕਿ ਸਕੂਲ 'ਚ ਪੜ੍ਹਦੇ ਹਨ, ਉਨ੍ਹਾਂ ਦੇ ਭਵਿੱਖ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਹਸਪਤਾਲ ਦੇ ਸੂਤਰਾਂ ਦੀ ਮੰਨੀਏ ਤਾਂ ਦੋਵਾਂ ਮ੍ਰਿਤਕਾਂ ਦੇ ਚਿਹਰੇ ਅਤੇ ਸਿਰ 'ਤੇ ਇੰਨੇ ਵਾਰ ਕੀਤੇ ਗਏ ਸਨ ਕਿ ਜਿਨ੍ਹਾਂ ਦੀ ਗਿਣਤੀ ਨਹੀਂ ਹੋ ਸਕਦੀ। ਦੂਜੇ ਪਾਸੇ ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹੀਰਾ ਲਾਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਈਕਲ 'ਤੇ ਸਵਾਰ ਹੋ ਕੇ ਬੱਸ ਸਟੈਂਡ ਗਿਆ। ਉੱਥੇ ਉਸ ਨੇ ਸਾਈਕਲ ਗਲੀ ਵਿਚ ਖੜ੍ਹਾ ਕੀਤਾ ਅਤੇ ਆਟੋ 'ਚ ਸਵਾਰ ਹੋ ਕੇ ਫ਼ਰਾਰ ਹੋ ਗਿਆ। ਹੁਣ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਟ੍ਰੇਨ ’ਚ ਸਵਾਰ ਹੋ ਕੇ ਆਪਣੇ ਪਿੰਡ ਗੋਰਖਪੁਰ (ਯੂ. ਪੀ.) ਗਿਆ ਹੋਵੇਗਾ।

ਇਹ ਵੀ ਪੜ੍ਹੋ: ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
ਥਾਣਾ ਭਾਰਗਵ ਕੈਂਪ ਦੀ ਪੁਲਸ ਗੋਰਖਪੁਰ ਦੀ ਪੁਲਸ ਨਾਲ ਵੀ ਰਾਬਤੇ 'ਚ ਹੈ ਅਤੇ ਉੱਥੋਂ ਦੀ ਲੋਕਲ ਪੁਲਸ ਵੀ ਸਰਗਰਮ ਹੋ ਕੇ ਹੀਰਾ ਲਾਲ ਦੀ ਭਾਲ ਕਰ ਰਹੀ ਹੈ। ਉੱਥੇ ਹੀ ਹੀਰਾ ਲਾਲ ਦੇ ਗੋਰਖਪੁਰ 'ਚ ਰਹਿਣ ਵਾਲੇ ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਵੀ ਪੁਲਸ ਨੇ ਲਿਸਟ ਤਿਆਰ ਕਰ ਲਈ ਹੈ। ਹੁਣ ਪੁਲਸ ਸਾਰਿਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਘਰਾਂ 'ਚ ਵੀ ਛਾਪੇਮਾਰੀ ਕਰਨ ਵਾਲੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
