ਮੂਸੇਵਾਲਾ ਕਤਲਕਾਂਡ : 7 ਦਿਨਾਂ ਦੇ ਰਿਮਾਂਡ 'ਤੇ ਸ਼ੂਟਰ ਦੀਪਕ ਮੁੰਡੀ, ਲਾਰੈਂਸ ਸਾਹਮਣੇ ਬੈਠਾ ਕੇ ਹੋ ਸਕਦੀ ਹੈ ਪੁੱਛਗਿੱਛ

Sunday, Sep 11, 2022 - 11:31 AM (IST)

ਮੂਸੇਵਾਲਾ ਕਤਲਕਾਂਡ : 7 ਦਿਨਾਂ ਦੇ ਰਿਮਾਂਡ 'ਤੇ ਸ਼ੂਟਰ ਦੀਪਕ ਮੁੰਡੀ, ਲਾਰੈਂਸ ਸਾਹਮਣੇ ਬੈਠਾ ਕੇ ਹੋ ਸਕਦੀ ਹੈ ਪੁੱਛਗਿੱਛ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਫੜੇ ਗਏ ਸ਼ੂਟਰ ਦੀਪਕ ਮੁੰਡੀ ਨੂੰ ਮਾਨਸਾ ਅਦਾਲਤ ਨੇ 7 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮੁੰਡੀ ਨੂੰ ਅੱਜ ਮਾਨਸਾ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਪੁਲਸ ਉਸ ਦਾ 10 ਦਿਨ ਦਾ ਰਿਮਾਂਡ ਦੀ ਮੰਗ ਕਰੇਗੀ ਪਰ ਅਦਾਲਤ ਨੇ 7 ਦਿਨਾਂ ਦਾ ਰਿਮਾਂਡ ਦਿੱਤਾ ਹੈ। ਮੁੰਡੀ ਤੋਂ ਇਲਾਵਾ ਕਪਿਲ ਪੰਡਿਤ ਅਤੇ ਰਾਜਿੰਦਰ ਦਾ ਵੀ 7 ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਹੈ। ਇਸ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ਕਿਉਂਕਿ ਮੁੰਡੀ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਆਖਰੀ ਸ਼ੂਟਰ ਹੈ। ਮੁੰਡੀ ਤੋਂ ਹੀ ਪਤਾ ਲਗੇਗਾ ਕਿ ਕਿਸ ਨੇ ਇਹ ਸਾਰੀ ਸਾਜ਼ਿਸ਼ ਰਚੀ ਸੀ ਅਤੇ ਕਿਸ-ਕਿਸ ਵਿਅਕਤੀਆਂ ਨੇ ਇਸ 'ਚ ਮੁੱਖ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਬਾਕੀ ਹਥਿਆਰਾਂ ਬਾਰੇ ਵੀ ਮੁੰਡੀ ਕੋਲੋਂ ਜਾਣਕਾਰੀ ਹਾਸਲ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਸ਼ੂਟਰ ਮੁੰਡੀ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਸਾਹਮਣੇ ਬੈਠਾ ਕੇ ਵੀ ਇਸ ਸਾਰੇ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਾਜਿੰਦਰ ਨੂੰ ਨੇਪਾਲ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਤਿੰਨਾਂ ਨੂੰ ਕਾਬੂ ਕਰਨ ਤੋਂ ਬਾਅਦ ਦਿੱਲੀ ਤੋਂ ਪੰਜਾਬ ਦੇ ਮਾਨਸਾ ਲਿਆਂਦਾ ਗਿਆ ਸੀ ਅਤੇ ਅੱਜ ਮਾਨਸਾ ਕੋਰਟ 'ਚ ਪੇਸ਼ ਕਰਕੇ ਤਿੰਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੇ ਕਰ ਕਿਹਾ ਸੀ ਕਿ ਕਾਬੂ ਕੀਤੇ ਸ਼ੂਟਰਾਂ ਨੂੰ ਪੁਲਸ ਸੁਰੱਖਿਅਤ ਰੱਖੇ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਆਖਰੀ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਪੁਲਸ ਦੇ ਟਾਰਗਿਟ ’ਤੇ ਹੈ, ਪੁਲਸ ਵਲੋਂ ਉਸ ਦੀ ਹਵਾਲਗੀ ਲਈ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਜਲਦੀ ਹੀ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਏਜੰਸੀਆਂ ਨੇ ਪੰਜਾਬ ਪੁਲਸ ਨੂੰ ਹਾਈ ਅਲਰਟ ’ਤੇ ਰਹਿਣ ਲਈ ਆਖਿਆ ਹੈ, ਕਿਉਂਕਿ ਦਵਿੰਦਰ ਬੰਬੀਹਾ ਗੈਂਗ ਪੰਜਾਬ ਵਿਚ ਵੱਡੀ ਗੈਂਗਵਾਰ ਦੀ ਤਾਕ ਵਿਚ ਹੈ ਅਤੇ ਇਨਪੁਟ ਹੈ ਕਿ ਬੰਬੀਹਾ ਗੈਂਗ ਪੁਸ ਸੁਰੱਖਇਆ ’ਚ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਿਹਾ ਹੈ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News