ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਦੀਪਕ ਮੁੰਡੀ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ

Monday, Sep 26, 2022 - 05:38 PM (IST)

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ੂਟਰ ਦੀਪਕ ਮੁੰਡੀ ਪੰਜ ਦਿਨਾਂ ਦੇ ਪੁਲਸ ਰਿਮਾਂਡ ’ਤੇ

ਅੰਮ੍ਰਿਤਸਰ (ਸਾਗਰ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਦੀਪਕ ਮੁੰਡੀ ਅਤੇ ਦੋ ਹੋਰ ਸ਼ੂਟਰਾਂ ਨੂੰ ਅੱਜ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਨੂੰ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ’ਚ ਅਦਾਲਤ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦੀਪਕ ਮੁੰਡੀ ਦੇ ਨਾਲ-ਨਾਲ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅੰਮ੍ਰਿਤਸਰ ਪੁਲਸ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਅੰਮ੍ਰਿਤਸਰ ਲੈ ਕੇ ਆਈ। ਉਕਤ ਮੁਲਜ਼ਮਾਂ ਤੋਂ ਰਾਣਾ ਕੰਦੋਵਾਲੀਆ ਕਤਲ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਦੇ ਇਸ ਹਨੂੰਮਾਨ ਮੰਦਰ ’ਚ ਲੰਗੂਰ ਦੇ ਰੂਪ 'ਚ ਨਤਮਸਤਕ ਹੁੰਦੇ ਨੇ ਬੱਚੇ, ਦੁਸਹਿਰੇ ਤੱਕ ਚੱਲਦਾ ਹੈ ਮੇਲਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News