ਡੇਰਾ ਪ੍ਰੇਮੀ ਕਤਲ ਕਾਂਡ : ਸ਼ੂਟਰ ਜਤਿੰਦਰ ਜੀਤੂ 5 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ''ਤੇ

Thursday, Dec 15, 2022 - 11:25 AM (IST)

ਡੇਰਾ ਪ੍ਰੇਮੀ ਕਤਲ ਕਾਂਡ : ਸ਼ੂਟਰ ਜਤਿੰਦਰ ਜੀਤੂ 5 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ''ਤੇ

ਫਰੀਦਕੋਟ (ਜਗਦੀਸ਼) : ਕੋਟਕਪੂਰਾ ਪੁਲਸ ਵੱਲੋਂ ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸ਼ੂਟਰ ਜਤਿੰਦਰ ਸਿੰਘ ਜੀਤੂ ਦਾ 5 ਦਿਨ ਦਾ ਪੁਲਸ ਰਿਮਾਂਡ ਪੂਰਾ ਹੋਣ ’ਤੇ ਬੀਤੇ ਦਿਨ ਸਥਾਨਕ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ’ਚ ਪੇਸ਼ ਕਰਨ ਸਮੇਂ ਕੋਟਕਪੂਰਾ ਪੁਲਸ ਵਲੋਂ ਰਿਮਾਂਡ ਦੀ ਮੰਗ ਕੀਤੀ ਗਈ ਅਤੇ ਅਦਾਲਤ ਵਲੋਂ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਸ਼ੂਟਰ ਜਤਿੰਦਰ ਸਿੰਘ ਜੀਤੂ ਨੂੰ 20 ਦਸੰਬਰ ਤਕ ਜੁਡੀਸ਼ੀਅਲ ਹਿਰਾਸਤ ’ਚ ਰੱਖਣ ਦਾ ਹੁਕਮ ਕੀਤਾ ਗਿਆ।

ਇਹ ਵੀ ਪੜ੍ਹੋ- ਵੀਡੀਓ ਕਾਲ 'ਤੇ ਡਿਲਿਵਰੀ ਕਰਵਾਉਣ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਜ਼ਿਕਰਯੋਗ ਹੈ ਕਿ ਸ਼ੂਟਰ ਜਤਿੰਦਰ ਸਿੰਘ ਜੀਤੂ ਸਮੇਤ 10 ਨਵੰਬਰ ਨੂੰ ਕੋਟਕਪੂਰਾ ਵਿਖੇ 6 ਹਥਿਆਰਬੰਦ ਨੌਜਵਾਨਾਂ ਵਲੋਂ ਬੇਅਦਬੀ ਮਾਮਲੇ ’ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਸਵੇਰ ਸਮੇਂ ਜਦੋਂ ਉਹ ਆਪਣੀ ਡੇਅਰੀ ’ਤੇ ਬੈਠਾ ਸੀ, ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦਿੱਲੀ ਪੁਲਸ ਵਲੋਂ ਅਗਲੇ ਦਿਨ ਹੀ ਪਟਿਆਲਾ ਵਿਖੇ ਜਤਿੰਦਰ ਜੀਤੂ ਸਮੇਤ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਇਹ ਵੀ ਪੜ੍ਹੋ- ਮੰਤਰੀ ਲਾਲਜੀਤ ਭੁੱਲਰ ਦਾ ਸੁਖਬੀਰ ਬਾਦਲ 'ਤੇ ਪਲਟ ਵਾਰ, ਜਿੰਨੇ ਮਰਜ਼ੀ ਨੋਟਿਸ ਭੇਜੀ ਜਾਓ, ਅਸੀਂ ਡਰਨ ਵਾਲੇ ਨਹੀਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News