ਦਵਿੰਦਰ ਬੰਬੀਹਾ ਗੈਂਗ ਦੇ ਖ਼ਤਰਨਾਕ ਸ਼ੂਟਰ ਨੀਰਜ ਚਸਕਾ ਨੂੰ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ
Wednesday, Nov 16, 2022 - 06:36 PM (IST)
ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਪੁਲਸ ਨੇ ਸੈਕਟਰ-37 ਦੇ ਮਕਾਨ ਹੜੱਪਣ ਦੇ ਮੁਲਜ਼ਮ ਬਾਊਂਸਰ ਦੇ ਕਤਲ ਦੇ ਮਾਮਲੇ ਵਿਚ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਸ਼ੂਟਰ ਨੀਰਜ ਚਸਕਾ ਨੂੰ ਪਟਿਆਲਾ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਮਲੋਆ ਥਾਣਾ ਪੁਲਸ ਨੇ ਬਾਊਂਸਰ ਦੇ ਕਤਲ ਮਾਮਲੇ ਵਿਚ ਸ਼ੂਟਰ ਨੀਰਜ ਚਸਕਾ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਪੰਜ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਹੈ। ਬਾਊਂਸਰ ਸੁਰਜੀਤ ਨੂੰ ਮਾਰਚ 2020 ਵਿਚ ਸੈਕਟਰ-38 ਵੈਸਟ ਵਿਚ ਮੋਟਰਸਾਈਕਲ ’ਤੇ ਆਏ ਦੋ ਸ਼ਾਰਪ ਸ਼ੂਟਰਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਮਿਲਿਆ ਲਾਵਾਰਸ ਬੈਗ, ਜਦੋਂ ਖੋਲ੍ਹ ਕੇ ਦੇਖਿਆ ਤਾਂ ਉੱਡੇ ਹੋਸ਼
ਅਦਾਲਤ ਨੇ ਚਸਕਾ ਨੂੰ ਪੰਜ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਸ਼ੂਟਰ ਚਸਕਾ ਇੰਡਸਟਰੀਅਲ ਏਰੀਆ ਸਥਿਤ ਕਲੱਬ ਦੇ ਬਾਹਰ ਗੁਰਲਾਲ ਦੇ ਕਤਲ ਕੇਸ ਵਿਚ ਵੀ ਲੋੜੀਂਦਾ ਹੈ। ਮਲੋਆ ਥਾਣੇ ਤੋਂ ਬਾਅਦ ਇੰਡਸਟਰੀਅਲ ਏਰੀਆ ਥਾਣਾ ਪੁਲਸ ਚਸਕਾ ਤੋਂ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ : ਇੰਟਰਨੈਸ਼ਨਲ ਕਬੱਡੀ ਖਿਡਾਰੀ ਸ਼ੇਰਾ ਅਠਵਾਲ ਦੀ ਕੈਨੇਡਾ ’ਚ ਮੌਤ, 12 ਦਿਨ ਬਾਅਦ ਮ੍ਰਿਤਕ ਦੇਹ ਪਹੁੰਚੇਗੀ ਪਿੰਡ
ਇਸ ਤੋਂ ਪਹਿਲਾਂ ਮਲੋਆ ਥਾਣਾ ਪੁਲਸ ਨੇ ਸੁਰਜੀਤ ਕਤਲ ਕੇਸ ਵਿਚ ਮੁਲਜ਼ਮ ਸੰਜੀਵ ਮਹਾਜਨ ਤੋਂ ਪ੍ਰੋਡਕਸ਼ਨ ਵਾਰੰਟ ਲੈ ਕੇ ਪੁੱਛਗਿੱਛ ਕੀਤੀ ਸੀ। ਉਸ ਤੋਂ ਬਾਅਦ ਪਿਛਲੇ ਸਾਲ ਮ੍ਰਿਤਕ ਬਾਊਂਸਰ ਸੁਰਜੀਤ ਕਤਲ ਕੇਸ ਵਿਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਸੰਗਰੂਰ ਜੇਲ ਤੋਂ ਲਿਆਂਦਾ ਗਿਆ ਸੀ। ਪਤਾ ਲੱਗਾ ਹੈ ਕਿ ਸੁਖਪ੍ਰੀਤ ਨੇ ਪੁਲਸ ਰਿਮਾਂਡ ਵਿਚ ਸੁਰਜੀਤ ਕਤਲ ਕੇਸ ਦੀ ਸਾਜ਼ਿਸ਼ ਰਚਣ ਅਤੇ ਹਥਿਆਰਾਂ ਦੀ ਸਪਲਾਈ ਆਦਿ ਸਬੰਧੀ ਜਾਣਕਾਰੀ ਦਿੱਤੀ ਸੀ। ਉਸ ਨੂੰ ਇਸ ਕਤਲ ਕੇਸ ਵਿਚ ਮੁਲਜ਼ਮ ਬਣਾਇਆ ਗਿਆ ਸੀ। ਉਸ ਖਿਲਾਫ ਕਤਲ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਟਰੈਕਟਰ ਦੇ ਹਲ ਵਿਚ ਆਇਆ ਨੌਜਵਾਨ, ਤੜਫ਼-ਤੜਫ਼ ਕੇ ਨਿਕਲੀ ਇਕਲੌਤੇ ਪੁੱਤ ਦੀ ਜਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।