ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੇ ਓਲੰਪਿਕਸ ਕੋਟਾ ਕੀਤਾ ਹਾਸਲ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

Monday, Aug 21, 2023 - 11:40 PM (IST)

ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੇ ਓਲੰਪਿਕਸ ਕੋਟਾ ਕੀਤਾ ਹਾਸਲ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਬਣਾਈ ਨਵੀਂ ਖੇਡ ਨੀਤੀ ’ਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ, ਉਥੇ ਹੀ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉੱਤੇ ਜ਼ੋਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : CEAT ਕ੍ਰਿਕਟ ਰੇਟਿੰਗ ਐਵਾਰਡਜ਼ : ਛਾ ਗਏ ਸ਼ੁਭਮਨ ਗਿੱਲ, ਜਿੱਤੇ 3 ਐਵਾਰਡਜ਼, ਜ਼ਬਰਦਸਤ ਰਿਹਾ 1 ਸਾਲ ਦਾ ਪ੍ਰਦਰਸ਼ਨ

PunjabKesari

ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਬਾਕੂ ਵਿਖੇ ਚੱਲ ਰਹੀ ਆਈ. ਐੱਸ. ਐੱਸ. ਐੱਫ. ਵਿਸ਼ਵ ਚੈੰਪੀਅਨਸ਼ਿਪ ’ਚ ਮਹਿਲਾਵਾਂ ਦੀ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ’ਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ। ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ੍ਹ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਕੀਤਾ ਕਾਬੂ

 


author

Manoj

Content Editor

Related News