ਨੌਜਵਾਨ ਦੀ ਮਨੀਲਾ ’ਚ ਗੋਲੀਆਂ ਮਾਰ ਕੇ ਹੱਤਿਅਾ

10/14/2018 9:59:59 PM

ਮੋਗਾ (ਗੋਪੀ ਰਾਊਕੇ)-ਜ਼ਿਲਾ ਮੋਗਾ ਦੇ ਪਿੰਡ ਮਾਣੂੰਕੇ ਗਿੱਲ ਦੇ ਨੌਜਵਾਨ ਕੁਲਦੀਪ ਸਿੰਘ (32) ਦੀ ਮਨੀਲਾ ’ਚ ਲੁਟੇਰਿਅਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਅਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਲਦੀਪ ਆਪਣੇ ਫਾਈਨਾਂਸ ਦੇ ਕਾਰੋਬਾਰ ਲਈ ਜਦੋਂ ਮੋਟਰਸਾਈਕਲ ’ਤੇ ਜਾ ਰਹਾ ਸੀ ਤਾਂ ਲੁਟੇਰਿਅਾਂ ਨੇ ਅੰਨ੍ਹੇ-ਵਾਹ ਗੋਲੀਆਂ ਚਲਾ ਕੇ ਉਸ ਦੀ ਹੱਤਿਅਾ ਕਰ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਮ੍ਰਿਤਕ ਦੇ ਜੱਦੀ ਪਿੰਡ ’ਚ ਮਾਤਮ ਦਾ ਮਾਹੌਲ ਹੈ।