ਦੁਕਾਨ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

03/16/2018 6:05:59 PM

ਫਤਿਹਗੜ੍ਹ ਸਾਹਿਬ (ਜਗਦੇਵ) : ਸਰਹਿੰਦ ਜੀ. ਟੀ. ਰੋਡ 'ਤੇ ਵੈਲਡਿੰਗ ਦੀ ਦੁਕਾਨ ਵਿਚ ਅੱਗ ਲੱਗ ਗਈ, ਜਿਸ ਨਾਲ ਦੋ ਪਹੀਆ ਦੋ ਵਾਹਨਾਂ ਸਮੇਤ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਭਿਆਨਕ ਅੱਗ 'ਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਕਾਬੂ ਪਾ ਲਿਆ ਗਿਆ। ਇਸ ਮੌਕੇ ਸੁਖਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਬਾੜਾ ਸਰਹਿੰਦ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 11 ਵਜੇ ਸੀ. ਪੀ. ਓਜ਼ ਉਨ੍ਹਾਂ ਦੇ ਘਰ ਗਿਆ ਕਿ ਉਨ੍ਹਾ ਦੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਅਸੀਂ ਜਾ ਕੇ ਦੁਕਾਨ ਖੋਲ੍ਹੀ ਤਾਂ ਦੇਖਿਆ ਕਿ ਅੰਦਰ ਅੱਗ ਲੱਗਣ ਕਾਰਨ ਬਹੁਤ ਜ਼ਿਆਦਾ ਧੂੰਆਂ ਸੀ, ਜਿਸ ਕਾਰਨ ਉਹ ਅੰਦਰ ਨਹੀਂ ਜਾ ਸਕੇ।
ਉਨ੍ਹਾ ਕਿਹਾ ਕਿ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆਂ ਕਿ ਅੱਗ ਲੱਗਣ ਕਾਰਨ ਉਨ੍ਹਾਂ ਦੀਆਂ ਤਿੰਨ ਮੋਟਰਾਂ, ਸਕੂਟਰ, ਐਕਟਿਵਾ, ਸਾਈਕਲ, ਇੰਜਣਾਂ ਦਾ ਤੇਲ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।


Related News