ਕਪੜਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਹੋਇਆ ਲੱਖਾਂ ਦਾ ਨੁਕਸਾਨ

Tuesday, Jan 21, 2020 - 05:40 PM (IST)

ਕਪੜਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਹੋਇਆ ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ (ਅਮਰੀਕ) : ਇੱਥੋਂ ਦੇ ਕਪੜਿਆਂ ਦੀ ਦੁਕਾਨ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਹਿਰ ਦੇ ਭੀੜ ਵਾਲੇ ਇਲਾਕੇ 'ਚ ਦੁਕਾਨ ਹੋਣ ਕਾਰਨ ਅੱਗ 'ਤੇ ਕਾਬੂ ਪਾਉਣ 'ਚ ਮੁਸ਼ਕਲ ਆ ਰਹੀ ਹੈ। ਦੁਕਾਨ 'ਚ ਅੱਗ ਕਿੰਨਾਂ ਕਾਰਨਾਂ ਤੋਂ ਲੱਗੀ ਹੈ, ਅਜੇ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ।


author

Anuradha

Content Editor

Related News