ਟਾਂਡਾ: ਦੁਕਾਨ ''ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

Wednesday, Nov 04, 2020 - 02:30 PM (IST)

ਟਾਂਡਾ: ਦੁਕਾਨ ''ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਹਾਈਵੇਅ 'ਤੇ ਸਥਿਤ ਅੱਡਾ ਖੁੱਡਾ ਦੀ ਅਰੋੜਾ ਇੰਟਰਪਰਾਇਜ ਦੁਕਾਨ 'ਚ ਦਾਖ਼ਲ ਹੋ ਕੇ ਤਿੰਨ ਲੁਟੇਰਿਆਂ ਨੇ ਫਾਇਰਿੰਗ ਕਰਦੇ ਹੋਏ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਸ਼ਾਮ 6.30 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਖੁੱਡਾ ਦੇ ਉਕਤ ਮਸ਼ਹੂਰ ਜਨਰਲ ਸਟੋਰ 'ਚ ਮੋਟਰਸਾਈਕਲ 'ਤੇ ਸਵਾਰ ਨਕਾਬਪੋਸ਼ ਲੁਟੇਰੇ ਆਏ ਅਤੇ ਉਨ੍ਹਾਂ ਨੇ ਆਉਂਦੇ ਹੀ ਦੁਕਾਨ ਮਾਲਕ ਨਵਜੋਤ ਸਿੰਘ ਜੋਤੀ ਪੁੱਤਰ ਬਲਵਿੰਦਰ ਸਿੰਘ ਨੂੰ ਪਿਸਤੌਲ ਦਾ ਡਰਾਵਾ ਦਿੰਦੇ ਹੋਏ ਨਕਦੀ ਕੱਢਣ ਲਈ ਕਹਿਣ ਲੱਗੇ।
ਇਹ ਵੀ ਪੜ੍ਹੋ: ਪਤੀ ਦੇ ਨਾਜਾਇਜ਼ ਸੰਬੰਧਾਂ ਨੂੰ ਜਾਣ ਪਤਨੀ ਨੇ ਖੋਹਿਆ ਆਪਾ, ਦੁਖੀ ਹੋ ਕੀਤਾ ਹੈਰਾਨੀਜਨਕ ਕਾਰਾ

PunjabKesari

ਦੁਕਾਨਦਾਰ ਦੇ ਵਿਰੋਧ ਕਰਨ 'ਤੇ ਉਨ੍ਹਾਂ ਨੇ ਦੁਕਾਨ ਦੀ ਛੱਤ ਵੱਲ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਦੁਕਾਨਦਾਰ ਨੇ ਡਰਦੇ ਹੋਏ ਗੱਲੇ 'ਚੋਂ ਨਕਦੀ ਕੱਢ ਕੇ ਲੁਟੇਰਿਆਂ ਨੂੰ ਦੇ ਦਿੱਤੀ, ਜੋ ਲਗਭਗ 1 ਲੱਖ ਰੁਪਏ ਦੱਸੀ ਜਾ ਰਹੀ ਹੈ। ਕੁਝ ਵੀ ਮਿੰਟਾ 'ਚ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਬਾਅਦ ਲੁਟੇਰੇ ਟਾਂਡਾ ਵੱਲ ਹਾਈਵੇਅ' ਤੇ ਫਰਾਰ ਹੋ ਗਏ।

ਇਹ ਵੀ ਪੜ੍ਹੋ​​​​​​​: ਚੰਡੀਗੜ੍ਹ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਦਾਖ਼ਲ ਹੋ ਬੀਬੀ ਨੇ ਕੁੜੀ ਦਾ ਸ਼ਰੇਆਮ ਚਾੜ੍ਹਿਆ ਕੁਟਾਪਾ

PunjabKesari

ਸੂਚਨਾ ਮਿਲਣ 'ਤੇ ਡੀ. ਐੱਸ .ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਡੀ. ਐੱਸ. ਪੀ. ਦਸੂਹਾ ਮੁਨੀਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਸਮੇਂ ਦੁਕਾਨ 'ਤੇ ਦੁਕਾਨ ਦੇ ਕਰਿੰਦੇ ਅਤੇ ਦੋ ਵਪਾਰੀ ਮੌਜੂਦ ਸਨ।

ਇਹ ਵੀ ਪੜ੍ਹੋ​​​​​​​: ​​​​​​​ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ


author

shivani attri

Content Editor

Related News