ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੰਜਾਬ, ਦੁਕਾਨ ''ਚ ਬੈਠੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
Monday, Dec 01, 2025 - 03:22 PM (IST)
ਤਰਨਤਾਰਨ (ਰਮਨ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਕਰੀਬ 2 ਵਜੇ ਕਰਿਆਨਾ ਵਪਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ (47) ਪੁੱਤਰ ਖਜਾਨ ਸਿੰਘ ਨਿਵਾਸੀ ਪਿੰਡ ਭੁੱਲਰ ਜੋ ਪਿੰਡ ਵਿਚ ਕਰਿਆਨਾ ਸਟੋਰ ਦਾ ਕਾਰੋਬਾਰ ਕਰਦਾ ਹੈ।
ਇਹ ਵੀ ਪੜ੍ਹੋ : PG 'ਚ ਰਹਿੰਦੇ ਦੋ ਮੁੰਡਿਆਂ ਨੇ ਕਰ 'ਤਾ ਵੱਡਾ ਕਾਂਡ, ਕਾਰਨਾਮਾ ਅਜਿਹਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ਵਿਚ ਮੌਜੂਦ ਸੀ ਤਾਂ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਰਕੇ ਉਸ ਦੀ ਦੁਕਾਨ ਦੇ ਅੰਦਰ ਹੀ ਮੌਤ ਹੋ ਗਈ। ਦਲਜੀਤ ਸਿੰਘ ਦਾ ਪਿਤਾ ਸਾਬਕਾ ਸਰਪੰਚ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਕਦੇ ਕੋਈ ਧਮਕੀ ਜਾਂ ਫਿਰੌਤੀ ਸਬੰਧੀ ਕਾਲ ਨਹੀਂ ਆਈ ਸੀ। ਪਰੰਤੂ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਥਾਣਾ ਮੁਖੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
