ਮੋਹਾਲੀ ''ਚ ਫਿਰ ਹੋਈ ਵੱਡੀ ਵਾਰਦਾਤ, ਸ਼ਰੇਆਮ ਮੌਤ ਦੇ ਘਾਟ ਉਤਾਰਿਆ ਦੁਕਾਨਦਾਰ
04/28/2017 5:42:05 PM
ਮੋਹਾਲੀ : ਮੋਹਾਲੀ ਜ਼ਿਲੇ ਦੇ ਬਲਟਾਨਾ ''ਚ ਤਿੰਨ ਲੋਕਾਂ ਨੇ ਇਕ ਮੋਬਾਇਲ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੁਕਾਨ ਮਾਲਕ ਅਜੇ ਜੈਨ ਜਦੋਂ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਮੋਟਰਸਾਈਕਲ ''ਤੇ ਆਏ ਹਮਲਾਵਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਪ੍ਰਤੱਖਦਰਸ਼ੀਆਂ ਮੁਤਾਬਕ ਜਦੋਂ ਇਹ ਵਾਰਦਾਤ ਹੋਈ ਉਸ ਸਮੇਂ ਬਾਜ਼ਾਰ ਵਿਚ ਲਾਈਟ ਗਈ ਹੋਈ ਸੀ, ਜਿਸ ਦਾ ਫਾਇਦਾ ਚੁੱਕ ਕੇ ਹਮਲਾਵਰ ਫਰਾਰ ਹੋਣ ਵਿਚ ਕਾਮਯਾਬ ਹੋ ਗਏ।
ਦੁਕਾਨਦਾਰ ਦੀ ਹੱਤਿਆ ਕਰਨ ਦੇ ਪਿੱਛੇ ਕੀ ਕਾਰਨ ਹਨ ਪੁਲਸ ਇਸ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਸ ਵਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਜਾਂਚ ਤੋਂ ਬਾਅਦ ਹੀ ਘਟਨਾ ਦੀ ਸੱਚਾਈ ਸਾਹਮਣੇ ਆ ਸਕੇਗੀ।