ਕੱਪੜਿਆਂ ਦੀ ਦੁਕਾਨ ਦੀ ਆੜ 'ਚ ਚਾਈਨਾ ਡੋਰ ਵੇਚਣ ਵਾਲਾ ਦੁਕਾਨਦਾਰ ਕਾਬੂ, ਵੱਡੀ ਗਿਣਤੀ 'ਚ ਗੱਟੂ ਬਰਾਮਦ

12/25/2022 12:21:39 AM

ਬਟਾਲਾ (ਗੁਰਪ੍ਰੀਤ ਸਿੰਘ) : ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਤੇ ਇਸ ਜਾਨਲੇਵਾ ਡੋਰ ਦੇ ਵੇਚਣ 'ਤੇ ਵੀ ਪਾਬੰਦੀ ਹੈ ਪਰ ਕੁਝ ਪੈਸਿਆਂ ਦੇ ਲਾਲਚ 'ਚ ਲੋਕ ਇਸ ਨੂੰ ਚੋਰੀਛੁਪੇ ਵੇਚ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਬਟਾਲਾ ਦੇ ਪਿੰਡ ਧਿਆਨਪੁਰ 'ਚ, ਜਿਥੇ ਰੈਡੀਮੇਡ ਕੱਪੜਿਆਂ ਦੀ ਇਕ ਦੁਕਾਨ 'ਚੋਂ ਵੱਡੀ ਤਾਦਾਦ 'ਚ ਚਾਈਨਾ ਗੱਟੂ ਪੁਲਸ ਨੇ ਜ਼ਬਤ ਕੀਤੇ, ਉਥੇ ਹੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਜਾਨਲੇਵਾ ਡੋਰ ਰੱਖਣ ਅਤੇ ਇਸ ਦੀ ਵਿਕਰੀ ਕਰਨ ਦੇ ਜੁਰਮ 'ਚ ਉਕਤ ਦੁਕਾਨਦਾਰ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸ਼ਰਾਬ ਫੈਕਟਰੀ ਅੱਗੇ ਲੱਗੇ ਮੋਰਚੇ ਵੱਲੋਂ ਚਿਤਾਵਨੀ; ਜੇਕਰ 26 ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਰਿਹਾਅ ਨਾ ਕੀਤੇ ਤਾਂ...

ਇਸ ਮਾਮਲੇ 'ਚ ਬਟਾਲਾ ਪੁਲਸ ਦੇ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਡੀਸੀ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਤੇ ਪੁਲਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਵੱਲੋਂ ਚਾਈਨਾ ਡੋਰ ਦੀ ਰੋਕ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਦਿੱਤੇ ਆਦੇਸ਼ਾਂ ਹੇਠ ਚਲਾਈ ਗਈ ਮੁਹਿੰਮ ਤਹਿਤ ਉਨ੍ਹਾਂ ਵੱਲੋਂ ਮਿਲੀ ਗੁਪਤ ਸੂਚਨਾ 'ਤੇ ਕਸਬਾ ਧਿਆਨਪੁਰ ਦੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੀ ਤਲਾਸ਼ੀ ਲੈਣ 'ਤੇ ਉਥੋਂ 5 ਤੋੜੇ ਚਾਈਨਾ ਡੋਰ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ : UP 'ਚ 4 ਦਿਨ ਚੱਲੀ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, 1200 ਕਰੋੜ ਦੀਆਂ ਬੇਨਿਯਮੀਆਂ ਆਈਆਂ ਸਾਹਮਣੇ

ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ, ਪੰਛੀਆਂ ਲਈ ਘਾਤਕ ਸਾਬਤ ਹੋ ਰਹੀ ਹੈ। ਚਾਈਨਾ ਡੋਰ 'ਤੇ ਸ਼ਿਕੰਜਾ ਕੱਸਣ ਲਈ ਮੁਖ਼ਬਰ ਖਾਸ ਦੀ ਇਤਲਾਹ 'ਤੇ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਦੌਰਾਨ ਧਿਆਨਪੁਰ ਦੇ ਦੁਕਾਨਦਾਰ ਨਰਿੰਦਰ ਕੁਮਾਰ ਕੋਲੋਂ 5 ਗੱਟੇ ਚਾਈਨਾ ਡੋਰ ਬਰਾਮਦ ਹੋਈ ਹੈ। ਉਨ੍ਹਾਂ ਆਖਿਆ ਕਿ ਦੁਕਾਨਦਾਰ ਦੇ ਦੱਸਣ ਮੁਤਾਬਕ ਇਕ ਤੋੜੇ ਵਿੱਚ ਤਕਰੀਬਨ 60 ਗੱਟੂ ਹਨ। ਇਸ ਮਾਮਲੇ 'ਚ ਥਾਣਾ ਕੋਟਲੀ ਸੂਰਤ ਮੱਲ੍ਹੀ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh