ਪੰਜਾਬ ਦੇ ਦੁਕਾਨਦਾਰਾਂ ਨੂੰ ਮਿਲੀ ਵੱਡੀ ਰਾਹਤ, ਹੁਣ 24 ਘੰਟੇ ਖੋਲ੍ਹ ਸਕਣਗੇ ''ਦੁਕਾਨਾਂ''

Monday, Mar 08, 2021 - 02:30 PM (IST)

ਪੰਜਾਬ ਦੇ ਦੁਕਾਨਦਾਰਾਂ ਨੂੰ ਮਿਲੀ ਵੱਡੀ ਰਾਹਤ, ਹੁਣ 24 ਘੰਟੇ ਖੋਲ੍ਹ ਸਕਣਗੇ ''ਦੁਕਾਨਾਂ''

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਸੂਬੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਐਲਾਨ ਕੀਤਾ ਗਿਆ ਕਿ ਸੂਬੇ 'ਚ ਹੁਣ 365 ਦਿਨ ਦੁਕਾਨਦਾਰ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖ ਸਕਣਗੇ। ਸਰਕਾਰ ਵੱਲੋਂ ਇਹ ਅਹਿਮ ਐਲਾਨ 'ਪੰਜਾਬ ਦੁਕਾਨ ਅਤੇ ਵਣਜ ਸੰਸਥਾਨ ਐਕਟ-1958' ਤਹਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੜ ਬੰਦ ਹੋ ਸਕਦੇ ਨੇ ਰੈਸਟੋਰੈਂਟ, ਮਾਲਜ਼ ਤੇ ਸਿਨੇਮਾ ਘਰ

ਇਸ ਦਾ ਮਕਸਦ ਸੂਬੇ 'ਚ ਅਰਥ ਵਿਵਸਥਾ ਨੂੰ ਵਧਾਉਣਾ ਅਤੇ ਵਧੇਰੇ ਰੁਜ਼ਗਾਰ ਪੈਦਾ ਕਰਨਾ ਹੈ।  ਇਸ ਤੋਂ ਪਹਿਲਾਂ ਰਾਤ ਨੂੰ ਇਕ ਸਮਾਂ ਹੱਦ ਤੱਕ ਹੀ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਸਨ। ਕੁੱਝ ਦੁਕਾਨਦਾਰਾਂ ਨੂੰ ਬੇਸ਼ੱਕ ਇਸ ਮਾਮਲੇ 'ਚ ਮਨਜ਼ੂਰੀ ਦੇ ਨਾਲ ਰਾਹਤ ਦਿੱਤੀ ਗਈ ਹੈ ਪਰ ਹੁਣ ਪੂਰੇ ਪੰਜਾਬ ਦੇ ਦੁਕਾਨਦਾਰਾਂ ਨੂੰ ਬਿਨਾਂ ਕਿਸੇ ਮਨਜ਼ੂਰੀ ਦੇ ਇਹ ਸਹੂਲਤ ਮਿਲ ਸਕੇਗੀ।

ਇਹ ਵੀ ਪੜ੍ਹੋ : 'ਖੁਰਾਲਗੜ੍ਹ' ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਬਜਟ 'ਚ ਕੀਤਾ ਇਹ ਐਲਾਨ

ਹੁਣ ਤੱਕ ਸੂਬੇ 'ਚ ਕੈਮਿਸਟ ਦੀਆਂ ਦੁਕਾਨਾਂ ਹੀ ਦੇਰ ਰਾਤ ਤੱਕ ਜਾਂ ਪੂਰੀ ਰਾਤ ਖੁੱਲ੍ਹੀਆਂ ਰਹਿੰਦੀਆਂ ਹਨ। ਸਰਕਾਰ ਦੇ ਹੁਕਮਾਂ ਮੁਤਾਬਕ ਆਉਣ ਵਾਲੇ ਸਮੇਂ 'ਚ 24 ਘੰਟਿਆਂ ਲਈ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਸਕਣਗੇ।
ਨੋਟ : ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦਿੱਤੀ ਗਈ ਉਪਰੋਕਤ ਰਾਹਤ ਬਾਰੇ ਦਿਓ ਰਾਏ


author

Babita

Content Editor

Related News