PM ਮੋਦੀ ਦੀ ਰੈਲੀ ਦੇ ਚਲਦਿਆਂ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਦੁਕਾਨਦਾਰਾਂ ਨੇ ਕੀਤਾ ਇਹ ਫ਼ੈਸਲਾ
Monday, Feb 14, 2022 - 05:19 PM (IST)
ਜਲੰਧਰ (ਸੋਨੂੰ)— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਵਿਖੇ ਪੀ. ਏ. ਪੀ. ਗਰਾਊਂਡ ’ਚ ਰੈਲੀ ਨੂੰ ਸੰਬੋਧਨ ਕੀਤਾ। ਨਰਿੰਦਰ ਮੋਦੀ ਜਹਾਜ਼ ਰਾਹੀ ਆਦਮਪੁਰ ਆਏ ਅਤੇ ਇਥੋਂ ਜਹਾਜ਼ ਰਾਹੀਂ ਹੀ ਜਲੰਧਰ ਪਹੁੰਚੇ।
ਇਹ ਵੀ ਪੜ੍ਹੋ: PM ਮੋਦੀ ਦੀ ਰੈਲੀ ਨੂੰ ਲੈ ਕੇ ਜਲੰਧਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਚੱਪੇ-ਚੱਪੇ ’ਤੇ ਫ਼ੋਰਸ ਤਾਇਨਾਤ
ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਜਲੰਧਰ ਰਾਮਾਮੰਡੀ ਇਲਾਕੇ ’ਚ ਜ਼ਿਆਦਾਤਰ ਦੁਕਾਨਾਂ ਬੰਦ ਕਰਵਾ ਦਿੱਤੀਆਂ ਸਨ ਅਤੇ ਜੋ ਖੁੱਲ੍ਹੀਆਂ ਸਨ, ਉਨ੍ਹਾਂ ਦੇ ਅੱਗੇ ਕਿਸੇ ਨੂੰ ਰੁਕਣ ਨਹੀਂ ਦਿੱਤਾ ਜਾ ਰਿਹਾ ਸੀ, ਜਿਸ ਕਾਰਨ ਦੁਕਾਨਾਂ ਦਾ ਕੰਮ ਨਹੀਂ ਚਲ ਸਕਿਆ। ਅੱਜ ਉਨ੍ਹਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣੀ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਕਿ ਉਹ ਭਾਜਪਾ ਨੂੰ ਵੋਟਾਂ ਨਹੀਂ ਪਾਉਣਗੇ। ਇਸ ਪ੍ਰਦਰਸ਼ਨ ’ਚ ਦੁਕਾਨਦਾਰਾਂ ਦੇ ਨਾਲ ਇਲਾਕੇ ਦੇ ਕਾਂਗਰਸੀ ਕਾਊਂਸਲਰ ਦੇ ਪਤੀ ਜਗਦੀਸ਼ ਗਗ ਨੇ ਵੀ ਪ੍ਰਸ਼ਾਸਨ ਦੀ ਨਿੰਦਾ ਕੀਤੀ ਅਤੇ ਉਥੇ ਪਹੁੰਚੇ ਪੁਲਸ ਅਧਿਕਾਰੀ ਦੇ ਸਾਹਮਣੇ ਆਪਣਾ ਵਿਰੋਧ ਦਰਜ ਕਰਵਾਇਆ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਵੱਲੋਂ ਬੁਢਾਪਾ ਪੈਨਸ਼ਨ 3100 ਰੁਪਏ ਕਰਨ ਦਾ ਐਲਾਨ, 80 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ