ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਰੋਸਟਰ ਵਾਇਜ ਖੁੱਲਣਗੀਆਂ ਦੁਕਾਨਾਂ : ਡੀ. ਸੀ.
Thursday, May 14, 2020 - 07:40 PM (IST)
![ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਰੋਸਟਰ ਵਾਇਜ ਖੁੱਲਣਗੀਆਂ ਦੁਕਾਨਾਂ : ਡੀ. ਸੀ.](https://static.jagbani.com/multimedia/2020_5image_19_39_52198742501.jpg)
ਰੂਪਨਗਰ, (ਵਿਜੇ ਸ਼ਰਮਾ)- ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ’ਚ 17 ਮਈ ਤੱਕ ਕਰਫਿਊ ਲਾਗੂ ਕੀਤਾ ਹੋਇਆ ਹੈ। ਇਸਦੇ ਮੱਦੇਨਜ਼ਰ ਜ਼ਿਲਾ ਰੂਪਨਗਰ ’ਚ ਪੈਂਦੀਆਂ ਸਮੂਹ ਦੁਕਾਨਾਂ ਰੋਸਟਰ ਵਾਇਜ਼ ਰੋਜ਼ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹਫਤੇ ’ਚ 6 ਦਿਨ (ਸੋਮਵਾਰ ਤੋ ਸ਼ਨੀਵਾਰ ਤੱਕ) ਖੋਲਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਜਿਵੇਂ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ ਨਿਯਮਾਂ ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।