ਸਿਹਤ ਵਿਭਾਗ ਨੇ ਵੱਖ-ਵੱਖ ਦੁਕਾਨਾਂ ’ਤੇ ਚੈਕਿੰਗ ਕਰ ਕੇ ਭਰੇ ਸੈਂਪਲ

Tuesday, Aug 28, 2018 - 12:30 AM (IST)

ਸਿਹਤ ਵਿਭਾਗ ਨੇ ਵੱਖ-ਵੱਖ ਦੁਕਾਨਾਂ ’ਤੇ ਚੈਕਿੰਗ ਕਰ ਕੇ ਭਰੇ ਸੈਂਪਲ

 ਗੁਰਦਾਸਪੁਰ,  (ਵਿਨੋਦ, ਹਰਮਨਪ੍ਰੀਤ, ਦੀਪਕ)-  ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵੱਲੋਂ ਪੁਰਾਣਾ ਸ਼ਾਲਾ ਅਤੇ ਭੈਣੀ ਮੀਆਂ ਖਾਂ ਕਸਬੇ ਅੰਦਰ ਫੂਡ ਟੈਸਟਿੰਗ ਵੈਨ ਰਾਹੀਂ ਕਰਿਆਨੇ ਦੀਆਂ ਦੁਕਾਨਾਂ, ਡੇਅਰੀਆਂ ’ਤੇ ਦੁੱਧ, ਘਿਓ, ਪਨੀਰ ਆਦਿ ਦੇ ਸੈਂਪਲ ਭਰੇ ਗਏ। 
ਡਿਪਟੀ ਕਮਿਸ਼ਨਰ ਵਿਪੁਲ ਉਜਵੱਲ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਿਹਤ ਵਿਭਾਗ ਵੱਲੋਂ ਡੇਅਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾਡ਼ ਕਰਨ ਵਾਲੇ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰਾਂ, ਨਕਲੀ ਦਵਾਈਆਂ ਅਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਜ਼ਿਲਾ ਸਿਹਤ ਅਫਸਰ ਡਾ. ਸੁਧੀਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਟੀਮ ਨਾਲ ਦੁੱਧ ਅਤੇ ਦੁੱਧ ਪਦਾਰਥਾਂ ਦੇ 8, ਕੋਲਿੰਡ ਡਰਿੰਕ ਦਾ 1, ਪਾਣੀ ਦੇ 9, ਹਲਦੀ ਦੇ 3, ਲਾਲ ਮਿਰਚਾਂ ਦਾ 1, ਬੇਸਣ 1 ਅਤੇ ਜੂਸ ਦੇ 2 ਸੈੈਂਪਲ ਭਰਨ ਉਪਰੰਤ ਸੀਲ ਕਰਕੇ ਵਿਸ਼ਲੇਸ਼ਣ ਕਰਨ ਲਈ ਸਰਕਾਰੀ  ਲੈਬਾਟਰੀ ਵਿਖੇ ਭੇਜ ਦਿੱਤੇ ਗਏ ਹਨ। ਸੈਂਪਲਾਂ ਦੇ ਨਤੀਜੇ ਆਉਣ ਉਪਰੰਤ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਸਾਬਤ ਹੋਣ ਦੀ ਸੂਰਤ ’ਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 


Related News