ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ
Tuesday, Aug 28, 2018 - 02:17 AM (IST)

ਹੁਸ਼ਿਆਰਪੁਰ, (ਘੁੰਮਣ)- ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਮੰਡੀ ਅਫ਼ਸਰ ਤੇਜਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਸਕੱਤਰ ਮਾਰਕੀਟ ਕਮੇਟੀ ਮੁਕੇਰੀਆਂ ਬਿਕਰਮਜੀਤ ਸਿੰਘ ਵੱਲੋਂ ਫਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਖਰਾਬ ਫਲਾਂ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ। ਇਸ ਦੇ ਨਾਲ ਹੀ ਕੇਲਿਆਂ ਦੇ ਗੋਦਾਮ ਦੀ ਵੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਫ਼ਲਾਂ ਨੂੰ ਪਕਾਉਣ ਲਈ ਵਰਤਿਆ ਜਾਣ ਵਾਲਾ ਰਸਾਇਣਕ ਪਦਾਰਥ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਖਰਾਬ ਫਲ ਤੇ ਸਬਜ਼ੀਆਂ ਨਾ ਵੇਚਣ ਅਤੇ ਫਲਾਂ ਨੂੰ ਪਕਾਉਣ ਲਈ ਰਸਾਇਣਕ ਪਦਾਰਥ ਨਾ ਵਰਤਣ ਦੀ ਅਪੀਲ ਕੀਤੀ। ਇਸ ਮੌਕੇ ਕਪਿਲਜੀਤ ਤੇ ਬਾਕੀ ਸਟਾਫ਼ ਵੀ ਹਾਜ਼ਰ ਸੀ।