ਫਤਿਹਗੜ੍ਹ ਸਾਹਿਬ ''ਚ ਤਾਲਾਬੰਦੀ ਕਾਰਨ ਬੰਦ ਰਹੀਆਂ ਦੁਕਾਨਾਂ
Sunday, Jun 21, 2020 - 01:56 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਕੋਰੋਨਾ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਹਫ਼ਤੇ ਦੇ ਆਖ਼ਰੀ ਦਿਨਾਂ ਸ਼ਨੀਵਾਰ ਅਤੇ ਐਤਵਾਰ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। ਸ਼ਨੀਵਾਰ ਨੂੰ ਪੰਜ ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਤਵਾਰ ਨੂੰ ਪੂਰਨ ਰੂਪ 'ਚ ਤਾਲਾਬੰਦੀ ਨੂੰ ਲਾਗੂ ਕਰਨ ਦੇ ਸਰਕਾਰ ਵੱਲੋਂ ਹੁਕਮ ਦਿੱਤੇ ਗਏ ਹਨ, ਜਿਸ ਦੇ ਚੱਲਦਿਆਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੇ ਪੂਰੇ ਬਾਜ਼ਾਰਾਂ 'ਚ ਦੁਕਾਨਾਂ ਬੰਦ ਦੇਖਣ ਨੂੰ ਮਿਲੀਆਂ ਪਰ ਲੋਕਾਂ ਦੀ ਚਹਿਲ-ਪਹਿਲ ਜ਼ਰੂਰ ਸੜਕਾਂ 'ਤੇ ਦਿਖਾਈ ਦਿੱਤੀ।
ਇਹ ਵੀ ਪੜ੍ਹੋ : ਕੈਪਟਨ ਨੇ 'ਪਿਤਾ ਦਿਹਾੜੇ' ਮੌਕੇ ਸਾਂਝੀ ਕੀਤੀ ਪੁਰਾਣੀ ਤਸਵੀਰ
ਸੜਕਾਂ 'ਤੇ ਜਾਣ ਵਾਲੇ ਲੋਕਾਂ ਕੋਲੋਂ ਪੁਲਸ ਵੱਲੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਜੋ ਬਿਨਾਂ ਮਤਲਬ ਤੋਂ ਸੜਕਾਂ 'ਤੇ ਆ ਰਹੇ ਹਨ, ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਕੋਲ ਪਾਸ ਹਨ, ਸਿਰਫ ਉਨ੍ਹਾਂ ਨੂੰ ਹੀ ਸੜਕਾਂ 'ਤੇ ਜਾਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਦੀਆਂ ਵੱਖ-ਵੱਖ ਪਾਰਕਾਂ 'ਚ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗ ਦਿਹਾੜਾ'
ਇਹ ਵੀ ਪੜ੍ਹੋ : ਲੁਧਿਆਣਾ 'ਚ ਕੁੱਝ ਇਸ ਤਰ੍ਹਾਂ ਦਾ ਦਿਖਾਈ ਦਿੱਤਾ 'ਸੂਰਜ ਗ੍ਰਹਿਣ'