Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
Tuesday, Apr 08, 2025 - 02:04 PM (IST)

ਖੰਨਾ (ਸੁਖਵਿੰਦਰ ਕੌਰ)- 10 ਅਪ੍ਰੈਲ ਮਹਾਵੀਰ ਜੈਅੰਤੀ ਵਾਲੇ ਦਿਨ ਜ਼ਿਲ੍ਹਾ ਲੁਧਿਆਣਾ ਵਿਚ ਮੀਟ-ਮੱਛੀ ਅਤੇ ਆਂਡਿਆਂ ਦੀਆਂ ਦੁਕਾਨਾਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਹ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਨੇ ਦੱਸਿਆ ਕਿ ਐੱਸ. ਐੱਸ. ਜੈਨ ਸਭਾ ਵੱਲੋਂ ਮਹਾਵੀਰ ਜੈਅੰਤੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਅਸ਼ੁੱਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵਲੋਂ ਇਸ ਦਾ ਨਾਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8