ਚੰਡੀਗੜ੍ਹ ਵਾਸੀਆਂ ਲਈ ਅਹਿਮ ਖਬਰ, 3 ਮਈ ਤੋਂ ਪਹਿਲਾਂ ਨਹੀਂ ਖੁੱਲ੍ਹਣਗੀਆਂ ''ਦੁਕਾਨਾਂ''

Saturday, Apr 25, 2020 - 01:53 PM (IST)

ਚੰਡੀਗੜ੍ਹ ਵਾਸੀਆਂ ਲਈ ਅਹਿਮ ਖਬਰ, 3 ਮਈ ਤੋਂ ਪਹਿਲਾਂ ਨਹੀਂ ਖੁੱਲ੍ਹਣਗੀਆਂ ''ਦੁਕਾਨਾਂ''

ਚੰਡੀਗੜ੍ਹ (ਭਾਗਵਤ) : ਚੰਡੀਗੜ੍ਹ 'ਚ 3 ਮਈ ਤੋਂ ਪਹਿਲਾਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸ ਬਾਰੇ ਖੁਦ ਸਲਾਹਕਾਰ ਮਨੋਜ ਪਰਿਦਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਕੰਟੇਨਮੈਂਟ ਜ਼ੋਨ 'ਚ ਹੈ ਅਤੇ ਅਜੇ ਉਹ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਕੋਈ ਵੀ ਦੁਕਾਨ ਖੋਲ੍ਹਣ ਦੀ ਮਨਜ਼ੂਰੀ ਨਹੀਂ ਦੇ ਸਕਦੇ।

PunjabKesari

ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ 'ਚ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਸੀ, ਜਿਸ 'ਚ ਸਮਾਜਕ ਦੂਰੀ ਬਣਾਈ ਰੱਖਣ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਅਹਿਤਿਆਤ ਦੇ ਤੌਰ 'ਤੇ ਮਾਸਕ ਪਹਿਨਣ ਦੀ ਵੀ ਗੱਲ ਕਹੀ ਗਈ ਸੀ, ਹਾਲਾਂਕਿ ਗ੍ਰਹਿ ਮੰਤਰਾਲੇ ਨੇ ਸ਼ਾਪਿੰਗ ਮਾਲਜ਼ ਅਤੇ ਮਾਰਕੀਟ ਕੰਪਲੈਕਸ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਹੈ।


author

Babita

Content Editor

Related News