Punjab ਦੇ ਇਸ ਇਲਾਕੇ ''ਚ 6 ਦਿਨ ਦੁਕਾਨਾਂ ਬੰਦ ਰੱਖਣ ਦੇ ਹੁਕਮ, ਵੱਡੀ ਵਜ੍ਹਾ ਆਈ ਸਾਹਮਣੇ
Saturday, Mar 29, 2025 - 05:03 PM (IST)

ਕਪੂਰਥਲਾ (ਮਹਾਜਨ)- ਕਪੂਰਥਲਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਕਾਨਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ ਸਿਵਲ ਸੁਰੱਖਿਆ ਕੋਡ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵਿਖੇ ਸੰਯੁਕਤ ਪ੍ਰਵੇਸ਼ ਪ੍ਰੀਖਿਆ (ਜੇਈਈ ਮੇਨ) ਲਈ ਰਾਸ਼ਟਰੀ ਪ੍ਰੀਖਿਆ ਏਜੰਸੀ ਦੁਆਰਾ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰ ਦੇ 300 ਮੀਟਰ ਦੇ ਘੇਰੇ 'ਚ 2, 3, 4 ਅਤੇ 7 ਅਪ੍ਰੈਲ ਨੂੰ ਪਹਿਲੀ ਸ਼ਿਫਟ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਸਾਈਬਰ ਕੈਫੇ, ਫੋਟੋਕਾਪੀ ਅਤੇ ਪ੍ਰਿੰਟਿੰਗ ਦੁਕਾਨਾਂ ਬੰਦ ਰੱਖਣ ਦੇ ਸਖ਼ਤ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ: 65 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਗ਼ਰੀਬਾਂ ਦੇ ਸੜੇ ਆਸ਼ਿਆਨੇ
ਇਸੇ ਤਰ੍ਹਾਂ ਦੂਜੀ ਸ਼ਿਫ਼ਟ ਵਿੱਚ 8 ਅਪ੍ਰੈਲ 2025 ਨੂੰ ਦੁਪਹਿਰ 3 ਵਜੇ ਤੋਂ ਸ਼ਾਮ 6:30 ਵਜੇ ਤੱਕ ਅਤੇ ਪਹਿਲੀ ਸ਼ਿਫ਼ਟ ਵਿੱਚ 9 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12.30 ਵਜੇ ਤੱਕ ਸਾਈਬਰ ਕੈਫੇ, ਫੋਟੋਕਾਪੀ ਅਤੇ ਪ੍ਰਿੰਟਿੰਗ ਦੁਕਾਨਾਂ ਬੰਦ ਰੱਖਣ ਦੇ ਸਖ਼ਤ ਆਦੇਸ਼ ਦਿੱਤੇ ਹਨ। ਹੁਕਮਾਂ ਅਨੁਸਾਰ ਇਨ੍ਹਾਂ ਹੁਕਮਾਂ ਦੀ ਪਾਲਣਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਦੁਆਰਾ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e