ਸ਼ਾਰਟ ਸਰਕਟ ਕਾਰਨ ਕਰਿਆਨੇ ਦੀ ਦੁਕਾਨ ’ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Monday, Feb 08, 2021 - 02:42 PM (IST)
ਗੁਰੂਹਰਸਹਾਏ (ਆਵਲਾ) - ਸ਼ਹਿਰ ਵਿਖੇ ਦੇਰ ਰਾਤ ਸ਼ਾਰਟ ਸਰਕਟ ਕਾਰਨ ਕਰਿਆਨੇ ਦੀ ਇਕ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਲਾਡੀ ਨੇ ਦੱਸਿਆ ਕਿ ਉਸ ਦੀ ਕਰਿਆਨੇ ਦੀ ਦੁਕਾਨ ਮੁਕਤਸਰ ਰੋਡ ’ਤੇ ਸਥਿਤ ਹੈ, ਜਿਸ ਨੂੰ ਐਤਵਾਰ ਸ਼ਾਰਟ ਸਰਕਟ ਦੇ ਕਾਰਨ 11 ਵਜੇ ਦੇ ਕਰੀਬ ਅੱਗ ਲੱਗ ਗਈ। ਮੁਕਤਸਰ ਰੋਡ ’ਤੇ ਸਥਿਤ ਬਾਜ਼ਾਰ ਵਾਲਿਆਂ ਅਤੇ ਰਾਹਗੀਰ ਲੋਕਾਂ ਨੇ ਉਸ ਨੂੰ ਦੱਸਿਆ ਕਿ ਉਸਦੀ ਦੁਕਾਨ ’ਚ ਅੱਗ ਲੱਗ ਗਈ।
ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ
ਅੱਗ ਦਾ ਪਤਾ ਲੱਗਦੇ ਸਾਰ ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਫਿਰੋਜ਼ਪੁਰ, ਫਰੀਦਕੋਟ, ਕੋਟਕਪੂਰਾ ਸ਼ਹਿਰਾਂ ਤੋਂ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਪਹੁੰਚੀਆਂ ਪਰ ਉਸ ਤੋਂ ਪਹਿਲਾਂ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਉਨ੍ਹਾਂ ਨੇ ਦੱਸਿਆ ਕਿ ਅੱਗ ਨੂੰ ਬੁਝਾਉਣ ’ਚ ਕਈ ਘੰਟਿਆਂ ਦਾ ਸਮਾਂ ਲੱਗਿਆ ਅਤੇ ਸਵੇਰੇ 4 ਵਜੇ ਦੇ ਕਰੀਬ ਅੱਗ ’ਤੇ ਕਾਬੂ ਪਾਇਆ ਗਿਆ। ਦੂਜੇ ਪਾਸੇ ਦੁਕਾਨ ਮਾਲਿਕ ਅਸ਼ੋਕ ਕੁਮਾਰ ਲਾਡੀ ਨੇ ਦੱਸਿਆ ਕਿ ਜੇਕਰ ਗੁਰੂਹਰਸਹਾਏ ਸ਼ਹਿਰ ਅੰਦਰ ਫਾਈਰ ਬ੍ਰਿਗੇਡ ਦੀ ਗੱਡੀ ਹੁੰਦੀ ਤਾਂ ਲੱਖਾਂ ਰੁਪਏ ਦਾ ਕਰਿਆਨੇ ਦਾ ਸਾਮਾਨ ਸੜਨ ਤੋਂ ਬੱਚ ਸਕਦਾ ਸੀ।
ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਰਿਸ਼ਤੇ ਨੂੰ ਜੇਕਰ ਤੁਸੀਂ ਬਣਾਉਣਾ ਚਾਹੁੰਦੇ ਹੋ ਮਜ਼ਬੂਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਪੀੜਤ ਦੁਕਾਨਦਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਹੋਏ ਲੱਖਾਂ ਰੁਪਏ ਦੇ ਨੁਕਸਾਨ ਦਾ ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਦੁਕਾਨਦਾਰ ਨੇ ਹਲਕੇ ਤੋਂ ਵਿਧਾਇਕ ਅਤੇ ਖੇਡ ਮੰਤਰੀ ਤੋਂ ਮੰਗ ਕੀਤੀ ਕਿ ਸ਼ਹਿਰ ਅੰਦਰ ਫਾਇਰ ਬ੍ਰਿਗੇਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਅੱਗੇ ਤੋਂ ਇਸ ਤਰਾ ਦੀ ਘਟਨਾ ਨਾ ਵਾਪਰ ਸਕੇ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾ ਰੈਡੀਮੇਡ ਕੱਪੜੇ ਦੁਕਾਨ ਨੂੰ ਅੱਗ ਲੱਗ ਗਈ ਸੀ, ਜਿਸ ਵਿਚ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ