ਸ਼ਾਰਟ ਸਰਕਟ ਕਾਰਨ ਟੈਂਟ ਹਾਊਸ ਨੂੰ ਲੱਗੀ ਅੱਗ, ਹੋਇਆ 15 ਲੱਖ ਦਾ ਨੁਕਸਾਨ
Friday, May 03, 2019 - 12:26 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ 'ਚ 28 ਸਾਲਾ ਪੁਰਾਣੇ ਗੁਰਮੀਤ ਟੈਂਟ ਹਾਉਸ, ਜੋ ਜਲਾਲਾਬਾਦ ਰੋਡ 'ਤੇ ਸਥਿਤ ਹੈ, ਨੂੰ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਇਸ ਅੱਗ ਕਾਰਨ ਟੈਂਟ ਸਟੋਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਭਾਰੀ ਮੁਸ਼ਕਤ ਨਾਲ ਅੱਗ 'ਤੇ ਕਾਬੂ ਪਾ ਲਿਆ।
ਟੈਂਟ ਹਾਊਸ ਦੇ ਮਾਲਕ ਜੀਤ ਸਿੰਘ ਨੇ ਦੱਸਿਆ ਕਿ 10 ਵਜੇ ਦੇ ਕਰੀਬ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਆਏ ਤਾਂ ਉਨ੍ਹਾਂ ਨੂੰ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਟੈਂਟ ਹਾਊਸ ਨੂੰ ਅੱਗ ਲੱਗ ਗਈ ਹੈ। ਅੱਗ ਇਨ੍ਹੀ ਜ਼ਿਆਦਾ ਭਿਆਨਕ ਸੀ ਕਿ ਕਰੀਬ 15 ਲੱਖ ਦਾ ਨੁਕਸਾਨ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।