ਸ਼ਾਰਟ ਸਰਕਟ ਕਾਰਨ ਦੁਕਾਨ ’ਚ ਲੱਗੀ ਅੱਗ, ਸਾਮਾਨ ਸੜ ਕੇ ਸੁਆਹ
Monday, Jan 06, 2025 - 02:24 PM (IST)
ਦਿੜ੍ਹਬਾ ਮੰਡੀ (ਅਜੈ)- ਸਥਾਨਕ ਸ਼ਹਿਰ ਦੀ ਸ਼ੇਰ-ਏ-ਪੰਜਾਬ ਮਾਰਕੀਟ ’ਚ ਸਥਿਤ ਚੌਧਰੀ ਸਪੋਰਟਸ ਨਾਂ ਦੀ ਦੁਕਾਨ ’ਚ ਹੋਏ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਦੁਕਾਨ ’ਚ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਸਬੰਧੀ ਦੁਕਾਨ ਦੇ ਮਾਲਕ ਕੁਲਦੀਪ ਚੌਧਰੀ ਨੇ ਦੱਸਿਆ ਕਿ ਉਹ ਦਿੜ੍ਹਬਾ ਦੇ ਨਜ਼ਦੀਕੀ ਪਿੰਡ ਰਾਮਪੁਰ ਛੰਨਾ ਦਾ ਰਹਿਣ ਵਾਲਾ ਹੈ। ਉਸ ਨੇ ਆਪਣੀ ਦੁਕਾਨ ਚੌਧਰੀ ਸਪੋਰਟਸ 'ਤੇ ਖੇਡਾਂ ਦਾ ਹਰ ਤਰ੍ਹਾਂ ਦਾ ਸਾਮਾਨ ਰੱਖਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਜਦੋਂ ਅਸੀਂ ਦੁਕਾਨ ਬੰਦ ਕਰਕੇ ਆਪਣੇ ਪਿੰਡ ਜਾ ਰਹੇ ਸੀ ਤਾਂ ਸਾਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਦੁਕਾਨ ਦੇ ਸ਼ਟਰ ਦੇ ਨੀਚੇ ਤੋਂ ਧੂੰਆਂ ਨਿਕਲ ਰਿਹਾ ਹੈ ਤਾਂ ਅਸੀਂ ਵਾਪਸ ਆ ਕੇ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ ਤਾਂ ਲੋਕਾਂ ਦੀ ਮਦਦ ਨਾਲ ਕਾਫ਼ੀ ਮੁਸੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ। ਉਨ੍ਹਾਂ ਅੱਗ ਲੱਗਣ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਥਾਣਾ ਦਿੜਬਾ ਦੀ ਪੁਲਸ ਟੀਮ ਨੇ ਘਟਨਾ ਦਾ ਪਤਾ ਚੱਲਦੇ ਹੀ ਮੌਕੇ ’ਤੇ ਪੁੱਜ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8