ਮੋਗਾ ’ਚ ਸ਼ਾਰਟ ਸਰਕਟ ਨਾਲ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ, ਸੰਗਤਾਂ ’ਚ ਰੋਸ
Sunday, Oct 30, 2022 - 11:55 PM (IST)
ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਦੇ ਪਿੰਡ ਰਾਮੂੰਵਾਲਾ ਨਵਾਂ ਵਿਖੇ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ, ਇਕ ਗੁਟਕਾ ਸਾਹਿਬ ਦਾ ਸਰੂਪ ਅਤੇ ਚੰਦੋਆ ਸਾਹਿਬ ਅਗਨ ਭੇਟ ਹੋ ਗਏ, ਜਿਸ ਕਰਕੇ ਸਿੱਖ ਸੰਗਤਾਂ ਵਿਚ ਰੋਸ ਦੀ ਲਹਿਰ ਹੈ। ਮੌਕੇ 'ਤੇ ਪਹੁੰਚੇ ਸਤਿਕਾਰ ਕਮੇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ 'ਚ ਮਹਿਜ਼ 5 ਹਜ਼ਾਰ ਰੁਪਏ 'ਤੇ ਗ੍ਰੰਥੀ ਸਿੰਘ ਰੱਖਿਆ ਹੋਇਆ ਹੈ, ਜੋ ਸਵੇਰ-ਸ਼ਾਮ ਪਾਠ ਕਰਨ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਅਸੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਲਿਖਤੀ ਰੂਪ ਵਿੱਚ ਭੇਜਾਂਗੇ ਕਿ ਹਰ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਸਾਰਾ ਦਿਨ ਰਹਿਣ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਗੁਜਰਾਤ ਸਰਕਾਰ ਨੇ ਮੋਰਬੀ ਹਾਦਸੇ ਦੀ ਲਈ ਜ਼ਿੰਮੇਵਾਰੀ, ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਹੋਏ ਸਨ, ਉਸ ਜਗ੍ਹਾ ਦੇ ਕੈਬਿਨ ਵਿੱਚ ਇਕ ਛੋਟੀ ਇਲੈਕਟ੍ਰਾਨਿਕ ਪੱਖੀ ਲੱਗੀ ਹੋਈ ਸੀ, ਜਿਸ ਦੀਆਂ ਤਾਰਾਂ ਕੱਟੀਆਂ ਹੋਈਆਂ ਸਨ, ਜਦ ਇਸ ਬਾਰੇ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਲੋਡ ਜ਼ਿਆਦਾ ਹੋਣ ਕਰਕੇ ਇਨ੍ਹਾਂ ਕੱਟੀਆਂ ਹੋਈਆਂ ਤਾਰਾਂ ਕਾਰਨ ਸ਼ਾਰਟ ਸਰਕਟ ਹੋਇਆ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।