ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ! ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਨੁਕਸਾਨ
Wednesday, Jul 29, 2026 - 01:13 PM (IST)
ਭਵਾਨੀਗੜ੍ਹ (ਕਾਂਸਲ/ਵਿਕਾਸ)– ਨੇੜਲੇ ਪਿੰਡ ਨਕਟੇ ਵਿਚ ਬੀਤੀ ਰਾਤ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਪਸ਼ੂ ਪਾਲਕ ਦੇ 8 ਪਸ਼ੂਆਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਘਟਨਾ ਕਾਰਨ ਪਸ਼ੂ ਪਾਲਕ ਨੂੰ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਸ਼ੂ ਪਾਲਕ ਪਰਗਟ ਸਿੰਘ ਪੁੱਤਰ ਗੁਰਬਚਨ ਸਿੰਘ ਦੇ ਪਸ਼ੂ ਰਾਤ ਸਮੇਂ ਸ਼ੈੱਡ ਵਿੱਚ ਬੱਝੇ ਹੋਏ ਸਨ। ਇਸ ਦੌਰਾਨ ਅਚਾਨਕ ਬਿਜਲੀ ਦਾ ਸ਼ਾਰਟ ਸਰਕਿਟ ਹੋ ਗਿਆ, ਜਿਸ ਕਾਰਨ ਕਰੰਟ ਪਸ਼ੂਆਂ ਤੱਕ ਪਹੁੰਚ ਗਿਆ ਅਤੇ ਉਹ ਇਸ ਦੀ ਲਪੇਟ ਵਿੱਚ ਆ ਗਏ। ਪਰਿਵਾਰਕ ਮੈਂਬਰਾਂ ਨੂੰ ਜਦੋਂ ਤੱਕ ਘਟਨਾ ਦਾ ਪਤਾ ਲੱਗਿਆ, ਉਦੋਂ ਤੱਕ ਅੱਠੇ ਪਸ਼ੂ ਦਮ ਤੋੜ ਚੁੱਕੇ ਸਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਦੁਖਦਾਈ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
