ਪੰਜਾਬੀਆਂ ਦੇ ਲਈ ਬੇਹੱਦ ਅਹਿਮ ਖ਼ਬਰ, ਜਲਦੀ Full ਕਰਵਾ ਲਓ ਵਾਹਨਾਂ ਦੀ ਟੰਕੀ ਨਹੀਂ ਤਾਂ ...

Tuesday, Jan 02, 2024 - 06:22 AM (IST)

ਪੰਜਾਬੀਆਂ ਦੇ ਲਈ ਬੇਹੱਦ ਅਹਿਮ ਖ਼ਬਰ, ਜਲਦੀ Full ਕਰਵਾ ਲਓ ਵਾਹਨਾਂ ਦੀ ਟੰਕੀ ਨਹੀਂ ਤਾਂ ...

ਲੁਧਿਆਣਾ (ਖੁਰਾਨਾ): ਹੁਣੇ ਹੁਣੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਨੇ ਹੁਣ ਪੰਜਾਬ ਭਰ ਦੇ ਤੇਲ ਡਿਪੂਆਂ 'ਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਅਤੇ ਟਰੱਕ ਡਰਾਈਵਰਾਂ ਖ਼ਿਲਾਫ਼ ਬਣਾਏ ਗਏ ਨਵੇਂ ਕਾਨੂੰਨ ਦੇ ਵਿਰੋਧ 'ਚ ਵੱਖ-ਵੱਖ ਡਰਾਈਵਰ ਐਸੋਸੀਏਸ਼ਨਾਂ ਨੇ ਪੰਜਾਬ ਭਰ ਦੇ ਤੇਲ ਡਿਪੂਆਂ 'ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਸੂਬੇ ਭਰ ਦੇ ਪੈਟਰੋਲ ਪੰਪਾਂ 'ਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ 40 ਫ਼ੀਸਦੀ ਪੈਟਰੋਲ ਪੰਪ ਸੁੱਕੇ ਪਏ ਹਨ ਅਤੇ ਮੰਗਲਵਾਰ ਤੱਕ ਸਾਰੇ ਪੰਪਾਂ 'ਤੇ 100 ਫ਼ੀਸਦੀ ਪੈਟਰੋਲ ਅਤੇ ਡੀਜ਼ਲ ਖ਼ਤਮ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਜਲੰਧਰ ’ਚ DSP ਦੀ ਲਾਸ਼ ਮਿਲਣ ਦੇ ਮਾਮਲੇ 'ਚ ਹੋਇਆ ਵੱਡਾ ਖ਼ੁਲਾਸਾ

ਅਜਿਹੇ 'ਚ ਤੇਲ ਦੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਭਰ 'ਚ ਵਾਹਨਾਂ ਦਾ ਚੱਕਾ ਜਾਮ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਬੱਸ ਜਾਂ ਟਰੱਕ ਕਾਰਨ ਵਾਪਰੇ ਸੜਕ ਹਾਦਸੇ ਵਿਚ ਕਿਸੇ ਵਿਅਕਤੀ ਦੀ ਮੌਤ ਦੇ ਦੋਸ਼ੀ ਡਰਾਈਵਰ ਨੂੰ 10 ਸਾਲ ਦੀ ਕੈਦ ਅਤੇ 7 ਲੱਖ ਰੁਪਏ ਤੱਕ ਦਾ ਜੁਰਮਾਨਾ ਦੇਣ ਦਾ ਕਾਨੂੰਨ ਪਾਸ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਡਰਾਈਵਰ ਭਾਈਚਾਰੇ ਨੇ ਪੰਜਾਬ ਵਿਚ ਸੰਗਰੂਰ, ਜਲੰਧਰ, ਬਠਿੰਡਾ ਆਦਿ ਤੇਲ ਰਿਫਾਇਨਰੀਆਂ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਅਜਿਹੀ ਸਥਿਤੀ ਵਿਚ ਤੇਲ ਡਿਪੂਆਂ ਤੋਂ ਪੈਟਰੋਲ ਅਤੇ ਡੀਜ਼ਲ ਵਾਹਨਾਂ ਦਾ ਦਾਖਲਾ ਅਤੇ ਨਿਕਾਸ ਲਗਭਗ ਬੰਦ ਹੋ ਗਿਆ ਹੈ, ਜਿਸ ਦਾ ਅਸਰ ਸੂਬੇ ਭਰ ਦੇ ਪੈਟਰੋਲ ਪੰਪਾਂ 'ਤੇ ਦਿਖਾਈ ਦੇਣ ਲੱਗਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਭਰ ਦੀਆਂ ਵੱਖ-ਵੱਖ ਡਰਾਈਵਰ ਐਸੋਸੀਏਸ਼ਨਾਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿਚ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨ ਵਿਚ ਸੋਧ ਦੀ ਮੰਗ 'ਤੇ ਅੜੇ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ -  ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬਿਕਰਮ ਮਜੀਠੀਆ ਨੂੰ ਕੀਤਾ Challenge

ਕੀ ਕਹਿੰਦੇ ਹਨ ਐਸੋਸੀਏਸ਼ਨ ਦੇ ਮੈਂਬਰ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਡਰਾਈਵਰ ਆਰਗੇਨਾਈਜੇਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਲੱਕੀ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨੇ ਆਪਣੇ ਸਮੂਹ ਸਾਥੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਆਪਣੇ ਵਾਹਨ ਜਿੱਥੇ ਵੀ ਹੋਣ, ਉੱਥੇ ਹੀ ਰੋਕ ਲੈਣ। ਇੰਦਰਜੀਤ ਸਿੰਘ ਲੱਕੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਗਰੀਬ ਟਰਾਂਸਪੋਰਟ ਚਾਲਕਾਂ ਲਈ ਬਹੁਤ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਡਰਾਈਵਰ ਜਾਣਬੁੱਝ ਕੇ ਐਕਸੀਡੈਂਟ ਨਹੀਂ ਕਰਦਾ। ਜੇਕਰ ਕਿਸੇ ਤਕਨੀਕੀ ਕਮੀ ਜਾਂ ਗਲਤੀ ਕਾਰਨ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਸਬੰਧਤ ਡਰਾਈਵਰ ਨੂੰ ਵੀ ਡੂੰਘਾ ਦੁੱਖ ਹੁੰਦਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਟਰੱਕ ਡਰਾਈਵਰ ਨੂੰ 10 ਸਾਲ ਦੀ ਸਜ਼ਾ ਹੋ ਜਾਵੇ ਅਤੇ ਡਰਾਈਵਰ ਨੂੰ 7 ਲੱਖ ਰੁਪਏ ਦਾ ਭਾਰੀ ਜੁਰਮਾਨਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਨਹੀਂ ਤਾਂ ਡਰਾਈਵਰਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।

ਇਹ ਖ਼ਬਰ ਵੀ ਪੜ੍ਹੋ - ਨਸ਼ਾ ਛੁਡਾਊ ਕੇਂਦਰ ਵਾਲਿਆਂ ਦੀ ਕੁੱਟਮਾਰ ਨਾਲ 18 ਸਾਲਾ ਨੌਜਵਾਨ ਦੀ ਹੋਈ ਮੌਤ

ਕੀ ਕਹਿੰਦੇ ਹਨ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਚੇਅਰਮੈਨ?

ਲੁਧਿਆਣਾ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਚਦੇਵਾ ਨੇ ਦੱਸਿਆ ਕਿ ਤੇਲ ਡਿਪੂਆਂ ’ਤੇ ਵੱਖ-ਵੱਖ ਡਰਾਈਵਰ ਐਸੋਸੀਏਸ਼ਨਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਜ਼ਿਲ੍ਹੇ ਭਰ ਦੇ 300 ਤੋਂ ਵੱਧ ਪੈਟਰੋਲ ਪੰਪਾਂ ’ਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਸਚਦੇਵਾ ਨੇ ਦੱਸਿਆ ਕਿ ਸੋਮਵਾਰ ਸ਼ਾਮ ਤੱਕ 40 ਫੀਸਦੀ ਪੈਟਰੋਲ ਪੰਪ ਸੁੱਕੇ ਹੋ ਗਏ ਹਨ ਅਤੇ ਮੰਗਲਵਾਰ ਤੱਕ 100 ਫੀਸਦੀ ਪੰਪਾਂ 'ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋਣ ਦੀ ਸੰਭਾਵਨਾ ਹੈ। ਇਕ ਸਵਾਲ ਦੇ ਜਵਾਬ ਵਿਚ ਅਸ਼ੋਕ ਸਚਦੇਵਾ ਨੇ ਕਿਹਾ ਕਿ ਇਹ ਮਾਮਲਾ ਕਿਸੇ ਵੀ ਪੈਟਰੋਲ ਪੰਪ ਡੀਲਰ ਨਾਲ ਸਬੰਧਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਤੇਲ ਕੰਪਨੀਆਂ ਵੱਲੋਂ ਪੈਟਰੋਲ ਪੰਪਾਂ ਨੂੰ ਤੇਲ ਸਪਲਾਈ ਕੀਤਾ ਜਾਂਦਾ ਹੈ ਤਾਂ ਡੀਲਰ ਤੇਲ ਵੇਚਣ ਲਈ ਪੂਰੀ ਤਰ੍ਹਾਂ ਪਾਬੰਦ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News