ਮਾਝਾ ਜ਼ੋਨ ''ਚ ਪੈਟਰੋਲ ਦੀ ਕਿੱਲਤ ਨਾਲ ਕੰਮ ਪਿਆ ਮੰਦਾ, ਪੰਪਾਂ ਦੇ ਬਾਹਰ ਲੱਗੇ ਇਹ ਨੋਟਿਸ ਬੋਰਡ

Tuesday, Jan 02, 2024 - 06:29 PM (IST)

ਮਾਝਾ ਜ਼ੋਨ ''ਚ ਪੈਟਰੋਲ ਦੀ ਕਿੱਲਤ ਨਾਲ ਕੰਮ ਪਿਆ ਮੰਦਾ, ਪੰਪਾਂ ਦੇ ਬਾਹਰ ਲੱਗੇ ਇਹ ਨੋਟਿਸ ਬੋਰਡ

ਅੰਮ੍ਰਿਤਸਰ/ਗੁਰਦਾਸਪੁਰ/ਤਰਨਤਾਰਨ (ਨੀਰਜ, ਹਰਜਿੰਦਰ ਸਿੰਘ ਗੋਰਾਇਆ, ਰਮਨ)- ਨਵੇਂ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿਚ ਅੱਜ ਪੂਰੇ ਭਾਰਤ 'ਚ ਬੱਸ ਅਤੇ ਟਰੱਕ ਡਰਾਈਵਰਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਪੈਟਰੋਲ ਪੰਪਾਂ 'ਤੇ ਲੋਕਾਂ ਦੀਆਂ ਲੰਮੀਆਂ ਕਤਾਰਾਂ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਮਾਝਾ ਖ਼ੇਤਰ ਦਾ ਕਾਫ਼ੀ ਮੰਦਾ ਹਾਲ ਸਾਹਮਣੇ ਆਇਆ ਹੈ। ਜਿਥੇ ਮਾਝਾ 'ਚ ਪੈਟਰੋਲ-ਡੀਜ਼ਲ ਦੀ ਕਿੱਲਤ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ, ਉਥੇ ਹੀ ਕੰਮਕਾਜ ਵੀ ਮੰਦਾ ਪੈ ਗਿਆ ਹੈ, ਕਿਉਂਕਿ ਹਰ ਕੋਈ ਕੰਮਕਾਜ ਛੱਡ ਕੇ ਪੈਟਰੋਲ ਭਰਵਾਉਣ 'ਚ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਪੈਟਰੋਲ ਪੰਪਾਂ 'ਤੇ ਪਿਆ ਕਾਲ, ਦੋ ਕੁ ਘੰਟਿਆਂ 'ਚ ਮੁਕਾ ਪੰਪਾਂ ਤੋਂ ਪੈਟਰੋਲ-ਡੀਜ਼ਲ

ਇਸ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ 90 ਫੀਸਦੀ ਪੈਟਰੋਲ ਪੰਪ ਸੁੱਕੇ ਚੁੱਕੇ ਹਨ। ਜਿਸ ਕਾਰਨ  ਆਮ ਲੋਕਾਂ 'ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪੰਪਾਂ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਸਟਾਕ ਮੌਜੂਦ ਹੈ ਪਰ ਅਸਲ ਸਥਿਤੀ ਕੁਝ ਹੋਰ ਹੀ ਹੈ।

PunjabKesari

ਇਹ ਵੀ ਪੜ੍ਹੋ : ਸੇਬ ਦੀਆਂ ਪੇਟੀਆਂ ’ਚ ਹੈਰੋਇਨ: ਭਾਰਤ-ਅਫ਼ਗਾਨਿਸਤਾਨ ਦੇ ਵਪਾਰ ਨੂੰ ਬਦਨਾਮ ਕਰ ਪਾਕਿਸਤਾਨ

ਇਸ ਤਰ੍ਹਾਂ ਗੁਰਦਾਸਪੁਰ, ਦੀਨਾਨਗਰ ਅਤੇ ਬਟਾਲਾ 'ਚ ਵੀ ਪੈਟਰੋਲ ਪੰਪਾਂ 'ਤੇ ਲੋਕਾਂ ਵੱਲੋਂ ਲੰਮੀਆਂ ਕਤਾਰਾਂ ਲੱਗ  ਰਹੀਆਂ ਹਨ ਅਤੇ ਹਰ ਕੋਈ ਇਸ ਕਿੱਲਤ ਤੋਂ ਪ੍ਰੇਸ਼ਾਨ ਦਿਖਾਈ ਹੇ ਰਿਹਾ । ਇਸ ਦੌਰਾਨ ਅਜਿਹੇ ਹਾਲਾਤ ਬਣ ਗਏ ਹਨ ਕਿ ਪੈਟਰੋਲ ਪੰਪਾਂ ਵੱਲੋਂ ਸਪਲਾਈ ਦੇਣੀ ਬੰਦ ਕਰ ਦਿੱਤੀ ਗਈ ਹੈ, ਭਾਵੇਂ ਪੈਟਰੋਲ ਹੈ ਵੀ ਜਾਂ ਨਹੀਂ।  ਪੈਟਰੋਲ ਪੰਪਾਂ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਹੜਾ ਪੂਰੇ ਦਿਨ ਦਾ ਸਟੋਕ ਦੀ ਉਹ ਸਿਰਫ਼ ਦੋ ਕੁ ਘੰਟਿਆਂ 'ਚ ਖ਼ਤਮ ਹੋ ਗਿਆ ਹੈ। ਪਰ ਕੁਝ ਪੰਪਾਂ 'ਤੇ ਪੈਟਰੋਲ ਨਾ ਮਿਲਣ ਕਾਰਨ ਲੋਕਾਂ ਨੂੰ ਖਾਲੀ ਵਾਪਸ ਜਾਣ ਲਈ ਮਜ਼ਬੂਰ ਹੋ ਰਹੇ ਹਨ।

ਇਹ ਵੀ ਪੜ੍ਹੋ :  ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ

PunjabKesari

ਇਸ ਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੈਟਰੋਲ ਪੰਪਾਂ ਉੱਪਰ ਡੀਜ਼ਲ ਅਤੇ ਪੈਟਰੋਲ ਦੀ ਮੰਗ ਨੂੰ ਲੈ ਕੇ ਲੰਮੀਆਂ ਕਤਾਰਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸ ਪੈਟਰੋਲ-ਡੀਜ਼ਲ ਦੀ ਆਈ ਕਮੀ ਨੂੰ ਵੇਖਦੇ ਹੋਏ ਲੋਕਾਂ ਵਿੱਚ ਹਾਹਾਕਾਰ ਮਚੀ ਨਜ਼ਰ ਆ ਰਹੀ ਹੈ। ਜੇਕਰ ਅਜਿਹਾ ਹਾਲ ਲਗਾਤਾਰ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਖਾਣ-ਪੀਣ ਤੋਂ ਇਲਾਵਾ ਹੋਰ ਵਸਤੂਆਂ ਦੇ ਭਾਅ ਵਧਣ ਦੇ ਪੂਰੇ ਅਸਾਰ ਨਜ਼ਰ ਆ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕੀ ਜ਼ਿਆਦਾਤਰ ਪੈਟਰੋਲ ਪੰਪ ਉੱਪਰ ਡੀਜ਼ਲ ਅਤੇ ਪੈਟਰੋਲ ਖ਼ਤਮ ਹੋਣ ਸਬੰਧੀ ਨੋਟਿਸ ਬੋਰਡ ਲਗਾ ਦਿੱਤੇ ਗਏ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News