ਜ਼ਿਲ੍ਹੇ ''ਚ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

Monday, Nov 04, 2024 - 04:50 PM (IST)

ਜ਼ਿਲ੍ਹੇ ''ਚ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਪੁਲਸ ਮੁਖੀ ਵਰਿੰਦਰ ਸਿੰਘ ਬਰਾੜ ਵੱਲੋਂ ਥਾਣਿਆਂ ਦੇ ਐੱਸ. ਐੱਚ. ਓ. ਦੇ ਤਬਾਦਲੇ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਸਦਰ ਥਾਣੇ ਦੇ ਐੱਸ. ਐੱਚ. ਓ. ਸਚਿਨ ਨੂੰ ਬਦਲ ਕੇ ਸੀ. ਆਈ. ਏ. ਸਟਾਫ਼ ’ਚ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਦਰ ਥਾਣੇ ਦੇ ਸਾਈਬਰ ਸੈੱਲ ਥਾਣਾ ਦੀ ਇੰਚਾਰਜ ਸ਼ਿਮਲਾ ਰਾਣੀ ਨੂੰ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਫਾਜ਼ਿਲਕਾ ਸਿਟੀ ਥਾਣੇ ਦੇ ਐੱਸ. ਐੱਚ. ਓ. ਹਰਦੇਵ ਸਿੰਘ ਨੂੰ ਬਦਲ ਕੇ ਦਵਿੰਦਰ ਸਿੰਘ ਨੂੰ ਨਵਾਂ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ।

ਅਰਨੀਵਾਲਾ ਥਾਣੇ ਦੇ ਐੱਸ. ਐੱਚ. ਓ. ਲੇਖਰਾਜ ਨੂੰ ਬਦਲ ਕੇ ਅੰਗਰੇਜ਼ ਕੁਮਾਰ ਨੂੰ ਨਵਾਂ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ। ਜਲਾਲਾਬਾਦ ਦੇ ਸਦਰ ਥਾਣੇ ਦੇ ਐੱਸ. ਐੱਚ. ਓ. ਪਰਮਜੀਤ ਸਿੰਘ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਗੁਰਤੇਜ ਸਿੰਘ ਬਰਾੜ ਅਤੇ ਜਲਾਲਾਬਾਦ ਸਿਟੀ ਥਾਣੇ ਦੇ ਐੱਸ. ਐੱਚ. ਓ. ਅੰਗਰੇਜ ਕੁਮਾਰ ਦੀ ਥਾਂ ਨਵਦੀਪ ਸਿੰਘ ਭੱਟੀ ਨੂੰ ਐੱਸ. ਐੱਚ. ਓ. ਨਿਯੁਕਤ ਕੀਤਾ ਗਿਆ ਹੈ।


author

Babita

Content Editor

Related News