PUNJAB : ਮਸ਼ਹੂਰ ਰੈਸਟੋਰੈਂਟ ''ਚ ਚੱਲੀ ਗੋਲੀ, ਮਾਲਕ ਹੋਇਆ ਲਹੂ-ਲੁਹਾਨ, ਪਿਆ ਚੀਕ-ਚਿਹਾੜਾ

Tuesday, Jan 06, 2026 - 10:14 AM (IST)

PUNJAB : ਮਸ਼ਹੂਰ ਰੈਸਟੋਰੈਂਟ ''ਚ ਚੱਲੀ ਗੋਲੀ, ਮਾਲਕ ਹੋਇਆ ਲਹੂ-ਲੁਹਾਨ, ਪਿਆ ਚੀਕ-ਚਿਹਾੜਾ

ਗੁਰਦਾਸਪੁਰ (ਹਰਮਨ) : ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਬਬਰੀ ਨਾਕੇ ਦੇ ਨਜ਼ਦੀਕ ਮਸ਼ਹੂਰ ਰੈਸਟੋਰੈਂਟ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਨੂੰ ਲੱਗੀ ਹੈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਲਕ ਨੇ ਖ਼ੁਦ ਨੂੰ ਹੀ ਗੋਲੀ ਮਾਰੀ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ ਕਿ ਗੋਲੀ ਕਿਹੜੇ ਕਾਰਨਾਂ ਕਰਕੇ ਚੱਲੀ ਹੈ ਜਾਂ ਫਿਰ ਇਹ ਕੋਈ ਹਾਦਸਾ ਸੀ।

ਇਹ ਵੀ ਪੜ੍ਹੋ : ਜਾਨਲੇਵਾ ਹੋਈ ਹੱਡ ਚੀਰਵੀਂ ਠੰਡ, ਟੁੱਟਣ ਲੱਗੇ ਸਾਲਾਂ ਦੇ ਰਿਕਾਰਡ, ਸਾਵਧਾਨ ਰਹਿਣ ਲੋਕ

ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ 'ਤੇ ਡੀ. ਐੱਸ. ਪੀ. ਸਿਟੀ, ਐੱਸ. ਐੱਚ. ਓ. ਸਦਰ ਪਹੁੰਚੇ, ਜਿਨ੍ਹਾਂ ਵਲੋਂ ਰੈਸਟੋਰੈਂਟ ਦੇ ਮਾਲਕ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉੱਥੇ ਡਾਕਟਰ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਉਸ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਕਈ ਥਾਣਿਆਂ ਤੇ ਚੌਂਕੀ ਇੰਚਾਰਜਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਸਿਟੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ 'ਚ ਗੋਲੀ ਚੱਲੀ ਹੈ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਹੈ। ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਨੂੰ ਗੋਲੀ ਲੱਗੀ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਹਾਲਤ ਕਾਫੀ ਗੰਭੀਰ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News