ਲੁਧਿਆਣਾ 'ਚ ਰਾਤ ਵੇਲੇ ਵੱਡੀ ਵਾਰਦਾਤ, ਜਿੰਮ ਮਾਲਕ ਨੂੰ ਰਾਹ 'ਚ ਰੋਕ ਮਾਰੀਆਂ ਗੋਲੀਆਂ

Wednesday, Dec 06, 2023 - 11:03 AM (IST)

ਲੁਧਿਆਣਾ 'ਚ ਰਾਤ ਵੇਲੇ ਵੱਡੀ ਵਾਰਦਾਤ, ਜਿੰਮ ਮਾਲਕ ਨੂੰ ਰਾਹ 'ਚ ਰੋਕ ਮਾਰੀਆਂ ਗੋਲੀਆਂ

ਲੁਧਿਆਣਾ (ਵੈੱਬ ਡੈਸਕ, ਗੌਤਮ) : ਇੱਥੇ ਸ਼ਿਮਲਾਪੁਰੀ ਦੇ ਲੁਹਾਰੀ ਪੁਲ ਨੇੜੇ ਮੰਗਲਵਾਰ ਦੇਰ ਰਾਤ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ 'ਚ ਜਾ ਰਹੇ ਜਿੰਮ ਮਾਲਕ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲੀ ਜਿੰਮ ਮਾਲਕ ਦੀ ਲੱਤ 'ਤੇ ਲੱਗੀ। ਘਟਨਾ ਨੂੰ ਅੰਜਾਮ ਦੇਣ ਮਗਰੋਂ ਫਾਇਰਿੰਗ ਕਰਨ ਵਾਲੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਦਾ ਪਤਾ ਲੱਗਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ। ਜ਼ਖਮੀ ਜਿੰਮ ਮਾਲਕ ਨੂੰ ਉਸ ਦੇ ਦੋਸਤ ਨੇ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਛਾਈ ਸੰਘਣੀ ਧੁੰਦ, ਠੁਰ-ਠੁਰ ਕਰਦੇ ਦਿਖੇ ਲੋਕ, ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਯੈਲੋ ਅਲਰਟ (ਵੀਡੀਓ)

ਉਸ ਦੀ ਪਛਾਣ ਮਨਦੀਪ ਨਗਰ ਪਿੱਪਲ ਚੌਂਕ ਦੇ ਰਹਿਣ ਵਾਲੇ ਕੁਲਦੀਪ ਸਿੰਘ ਕੋਹਲੀ ਦੇ ਤੌਰ 'ਤੇ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਚਾਰ ਫਾਇਰ ਕੀਤੇ ਪਰ ਅਧਿਕਾਰੀਆਂ ਨੇ ਕਿੰਨੇ ਰਾਊਂਡ ਫਾਇਰ ਹੋਏ, ਇਸ ਦੀ ਪੁਸ਼ਟੀ ਨਹੀਂ ਕੀਤੀ। ਕੋਹਲੀ ਨੇ ਇਲਾਜ ਦੌਰਾਨ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਕਾਰ 'ਚ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ 'ਚ ਐਂਟਰੀ ਕਲਾਸ ਲਈ ਦਾਖ਼ਲਾ ਸ਼ਡਿਊਲ ਜਾਰੀ, ਮਾਪੇ ਇੰਝ ਕਰ ਸਕਣਗੇ ਅਪਲਾਈ

ਪੁਲ ਦੇ ਨੇੜੇ 2 ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਕਾਰ ਅੱਗੇ ਆਪਣਾ ਮੋਟਰਸਾਈਕਲ ਲਾ ਲਿਆ। ਜਦੋਂ ਉਹ ਕਾਰ 'ਚੋਂ ਉਤਰੇ ਤਾਂ ਨੌਜਵਾਨਾਂ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇੰਨੇ 'ਚ ਇਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲੀ ਜਿੰਮ ਮਾਲਕ ਦੀ ਲੱਤ 'ਤੇ ਲੱਗ ਗਈ। ਜਿਵੇਂ ਹੀ ਲੋਕ ਇਕੱਠੇ ਹੋਏ ਤਾਂ ਨੌਜਵਾਨ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News