2 ਧਿਰਾਂ ਦੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ, 2 ਜ਼ਖ਼ਮੀ

Wednesday, Jan 12, 2022 - 10:02 PM (IST)

ਗੁਰੂ ਕਾ ਬਾਗ (ਭੱਟੀ)-ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਪਠਾਣ ਨੰਗਲ ਵਿਖੇ ਬੀਤੇ ਕੱਲ ਦੋ ਧਿਰਾਂ ਵਿਚਕਾਰ ਚਲਦੇ ਆ ਰਹੇ ਜ਼ਮੀਨੀ ਝਗੜੇ ਨੂੰ ਲੈ ਕੇ ਗੋਲੀ ਚੱਲੀ, ਜਿਸ ਦੌਰਾਨ ਦੋ ਲੋਕਾਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਝੰਡੇਰ ਦੇ ਮੁਖੀ ਸਬ ਇੰਸਪੈਕਟਰ ਅਜਵਿੰਦਰ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਠਾਣ ਨੰਗਲ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਅਸੀਂ ਦੋ ਭਰਾ ਹਾਂ ਮੇਰਾ ਵੱਡਾ ਭਰਾ ਗੁਰਦੀਪ ਸਿੰਘ ਜੋ ਕਿ ਇਸ ਵਕਤ ਅਮਰੀਕਾ ਰਹਿੰਦਾ ਹੈ ਅਤੇ ਉਸ ਦਾ ਇਕ ਲੜਕਾ ਹੈ ਜੋ ਕਿ ਸਾਡੇ ਘਰ ਦੇ ਪਾਸ ਹੀ ਆਪਣੇ ਮਕਾਨ ਵਿੱਚ ਰਹਿੰਦਾ ਹੈ ਅਤੇ ਖੇਤੀਬਾੜੀ ਕਰਦਾ ਹੈ। ਜਦ ਕਿ ਬੀਤੇ ਕੱਲ ਮੈਂ ਤੇ ਮੇਰਾ ਭਤੀਜਾ ਇੰਦਰਜੀਤ ਸਿੰਘ ਤੇ ਇਕ ਹੋਰ ਨਜ਼ਦੀਕੀ ਰਿਸ਼ਤੇਦਾਰ ਹੁਸਨਪ੍ਰੀਤ ਸਿੰਘ ਪੁੱਤਰ ਕੁਲਜਿੰਦਰ ਸਿੰਘ ਵਾਸੀ ਫਤਿਹਗਡ਼੍ਹ ਚੂਡ਼ੀਆਂ ਘਰ ਦੇ ਬਾਹਰ ਸੈਰ ਕਰ ਰਹੇ ਸੀ ਤਾਂ ਇਕ ਐਕਟਿਵਾ, ਜਿਸ ਨੂੰ ਪਲਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪਠਾਨ ਨੰਗਲ ਚਲਾ ਰਿਹਾ ਸੀ ਅਤੇ ਇਸ ਦੇ ਪਿੱਛੇ ਜਸਕੀਰਤ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਬਲ ਖੁਰਦ ਅਤੇ ਪ੍ਰੀਤੀ ਪਤਨੀ ਖੁਸ਼ਬੀਰ ਸਿੰਘ ਵਾਸੀ ਪਠਾਨ ਨੰਗਲ ਬੈਠੇ ਸਨ।

ਇਹ ਵੀ ਪੜ੍ਹੋ : ਓਮੀਕ੍ਰੋਨ ਤੇ ਡੈਲਟਾ ਵੇਰੀਐਂਟ ਵਿਰੁੱਧ ਅਸਰਦਾਰ ਹੈ ਕੋਵੈਕਸੀਨ ਦੀ ਬੂਸਟਰ ਖੁਰਾਕ : ਰਿਸਰਚ

ਇਸ ਦੇ ਪਿੱਛੇ ਇਕ ਹੋਰ ਮੋਟਰਸਾਈਕਲ ’ਤੇ ਸਵਾਰ ਕੁਲਬੀਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਠਾਨ ਨੰਗਲ ਦੇ ਪਿੱਛੇ ਬੈਠੇ ਦੋ ਹੋਰ ਅਣਪਛਾਤੇ ਵਿਅਕਤੀਆਂ ਨੇ ਆਪਣੇ ਵਾਹਨ ਸਾਡੇ ਕੋਲ ਰੋਕ ਕੇ ਗਾਲੀ ਗਲੋਚ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੂੰ ਪ੍ਰੀਤੀ ਨੇ ਲਲਕਾਰਾ ਮਾਰ ਕੇ ਕਿਹਾ ਕਿ ਇੰਦਰਜੀਤ ਸਿੰਘ ਨੂੰ ਸਾਡੀ ਜ਼ਮੀਨ ਤੇ ਕਬਜ਼ਾ ਕਰਨ ਦਾ ਮਜ਼ਾ ਚਖਾ ਦਿਓ ਤਾਂ ਜਸਕੀਰਤ ਸਿੰਘ ਨੇ ਪਿਸਤੌਲ ਨਾਲ ਮਾਰ ਦੇਣ ਦੀ ਨੀਅਤ ਨਾਲ ਸਿੱਧਾ ਫਾਇਰ ਸਾਡੇ ਵੱਲ ਕੀਤਾ ਜੋ ਮੇਰੇ ਭਤੀਜੇ ਇੰਦਰਜੀਤ ਸਿੰਘ ਦੇ ਪੇਟ ਵਿਚ ਲੱਗਾ ਤੇ ਉਹ ਜ਼ਮੀਨ ’ਤੇ ਡਿੱਗ ਪਿਆ ਅਤੇ ਮੈਂ ਕੋਲ ਖੜ੍ਹੇ ਨੇ ਜਸਕੀਰਤ ਨੂੰ ਧੱਕਾ ਮਾਰਿਆ ਜੋ ਜ਼ਮੀਨ ’ਤੇ ਡਿੱਗ ਗਿਆ, ਜਿਸ ਤੋਂ ਬਾਅਦ ਪਲਵਿੰਦਰ ਸਿੰਘ ਨੇ ਜ਼ਮੀਨ ’ਤੇ ਡਿੱਗੇ ਪਿਸਤੌਲ ਨੂੰ ਚੁੱਕ ਕੇ ਮਾਰ ਦੇਣ ਦੀ ਨੀਅਤ ਨਾਲ ਸਿੱਧਾ ਫਾਇਰ ਸਾਡੇ ਵੱਲ ਕੀਤਾ ਜੋ ਕਿ ਹੁਸਨਪ੍ਰੀਤ ਸਿੰਘ ਦੀ ਖੱਬੀ ਲੱਤ ’ਚ ਲੱਗਾ।  ਜਿਸ ਤੋਂ ਬਾਅਦ ਇਹ ਸਾਰੇ ਵਿਅਕਤੀ ਆਪਣੇ ਵਾਹਨਾਂ ’ਤੇ ਸਵਾਰ ਹੋ ਕੇ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੇ ਬਿਆਨਾਂ ’ਤੇ ਪਲਵਿੰਦਰ ਸਿੰਘ, ਜਸਕੀਰਤ ਸਿੰਘ ਪ੍ਰੀਤੀ ਕੁਲਬੀਰ ਸਿੰਘ ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  

ਇਹ ਵੀ ਪੜ੍ਹੋ : ਅਕਾਲੀ ਦਲ ਦੇ 'ਆਪ' 'ਤੇ ਵੱਡੇ ਇਲਜ਼ਾਮ, ਕਿਹਾ-ਪੰਜਾਬੀਆਂ ਦਾ ਅਪਮਾਨ ਕਰ ਰਹੇ ਨੇ ਅਰਵਿੰਦ ਕੇਜਰੀਵਾਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


Karan Kumar

Content Editor

Related News