ਫਾਇਰਿੰਗ ਦੀਆਂ ਆਵਾਜ਼ਾਂ ਨਾਲ ਫਿਰ ਕੰਬਿਆ ਜਲੰਧਰ, ਇਸ ਮਸ਼ਹੂਰ ਇਲਾਕੇ ਵਿਚ ਚੱਲੀਆਂ ਗੋਲ਼ੀਆਂ
Tuesday, Aug 08, 2023 - 02:10 PM (IST)
ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਥਾਣਾ 8 ਅਧੀਨ ਪੈਂਦੇ ਸੰਤੋਖਪੁਰਾ ਵਿਚ ਦੇਰ ਰਾਤ ਗੋਲੀਆਂ ਚੱਲ ਗਈਆਂ। ਇਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਕਾਫੀ ਹੰਗਾਮਾ ਕੀਤਾ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋ ਗੋਲ਼ੀਆਂ ਦੇ ਖੋਲ ਬਰਾਮਦ ਕੀਤੇ ਹਨ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਰਕਾਰੀ ਰਿਹਾਇਸ਼ ’ਚ ਥਾਣੇਦਾਰ ਨੇ ਕੀਤੀ ਖ਼ੁਦਕੁਸ਼ੀ, ਜਦੋਂ ਸੁਸਾਈਡ ਨੋਟ ਪੜ੍ਹਿਆ ਤਾਂ ਉਡੇ ਹੋਸ਼
ਇਕ ਧਿਰ ਸੰਤੋਖਪੁਰਾ ਵਾਸੀ ਵਿਸ਼ੂ ਸਾਹਨੀ ਅਤੇ ਹਰਸ਼ ਸਾਹਨੀ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਰਿਸ਼ਤੇਦਾਰ ਅਤੇ ਬੀ. ਐੱਮ. ਐੱਸ. ਫੈਸ਼ਨ ਦਾ ਮਾਲਕ ਲਕਸ਼ੇ ਵਰਮਾ ਕਰੀਬ ਡੇਢ ਵਜੇ ਰੂਬੀ ਅਤੇ ਪ੍ਰਥਮ ਸਮੇਤ 3-4 ਅਣਪਛਾਤੇ ਵਿਅਕਤੀਆਂ ਨਾਲ ਉਨ੍ਹਾਂ ਦੇ ਘਰ ਆਇਆ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਭੰਨ-ਤੋੜ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਰੂਬੀ ਅਤੇ ਲਕਸ਼ੇ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਘਟਨਾ ਦੌਰਾਨ ਪਹਿਲਾਂ ਰੂਬੀ ਪਿਸਤੌਲ ਕੱਢਦਾ ਹੈ ਅਤੇ ਫਿਰ ਲਕਸ਼ੇ ਆਪਣੀ ਪਿਸਤੌਲ ਕੱਢ ਕੇ ਲੋਡ ਕਰਦਾ ਹੈ। ਪਰਿਵਾਰ ਨੇ ਦੋਸ਼ ਲਾਏ ਹਨ ਕਿ ਘਟਨਾ ਕੈਮਰੇ ’ਚ ਕੈਦ ਹੋਣ ਦੇ ਡਰੋਂ ਲਕਸ਼ੇ ਕੈਮਰੇ ਤੋਂ ਥੋੜ੍ਹਾ ਪਿੱਛੇ ਹਟਦਾ ਹੈ ਅਤੇ ਕਰੀਬ 5 ਰਾਊਂਡ ਫਾਇਰ ਕਰਦਾ ਹੈ।
ਇਹ ਵੀ ਪੜ੍ਹੋ : ਸੁਨਾਮ ’ਚ ਭਰੇ ਬਾਜ਼ਾਰ ਗੰਡਾਸੇ ਨਾਲ ਵੱਢੀ ਪਤਨੀ, ਵਾਰਦਾਤ ਦੇਖ ਕੰਬ ਗਏ ਲੋਕਾਂ ਦੇ ਦਿਲ
ਵਾਰਦਾਤ ਤੋਂ ਬਾਅਦ ਲਕਸ਼ੇ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਗੋਲੀ ਚੱਲਣ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਸਬੰਧਤ ਥਾਣੇ ’ਚ ਦਿੱਤੀ। ਉਕਤ ਪਰਿਵਾਰ ਨੇ ਦੋਸ਼ ਲਾਇਆ ਕਿ ਘਟਨਾ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਸ ਇਕ ਘੰਟੇ ਬਾਅਦ ਮੌਕੇ ’ਤੇ ਪੁੱਜੀ। ਦੂਜੇ ਪਾਸੇ ਜਾਂਚ ਅਧਿਕਾਰੀ ਏ. ਐੱਸ. ਆਈ. ਨਿਰਮਲ ਸਿੰਘ ਮੌਕੇ ’ਤੇ ਪੁੱਜੇ। ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੇ ਏ. ਸੀ. ਪੀ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਸਬੰਧੀ ਪੀੜਤ ਪਰਿਵਾਰ ਵੱਲੋਂ ਸ਼ਿਕਾਇਤ ਮਿਲੀ ਹੈ। ਪਲੁਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੁੱਤ ਬਣੇ ਕਪੁੱਤ, ਜਿਸ ਪਿਓ ਨੇ ਜੰਮਿਆ ਉਸੇ ਨੂੰ ਕੁਹਾੜੇ ਤੇ ਗੰਡਾਸੇ ਨਾਲ ਵੱਢ ਦਿੱਤੀ ਰੂਹ ਕੰਬਾਊ ਮੌਤ
ਹਰਸ਼ ਸਾਹਨੀ ਨੇ ਦੋਸ਼ ਲਾਇਆ ਕਿ 7 ਦਿਨ ਪਹਿਲਾਂ ਵੀ ਉਸ ’ਤੇ ਹਮਲਾ ਹੋਇਆ ਸੀ। ਉਸ ਨੇ ਦੋਸ਼ ਲਾਇਆ ਕਿ ਬੀ. ਐੱਮ. ਐੱਸ. ਫੈਸ਼ਨ ਦਾ ਮਾਲਕ ਲਕਸ਼ੇ ਆਪਣੇ ਸਾਥੀਆਂ ਨਾਲ ਸ਼ਰਾਬ ਪੀ ਕੇ ਆਇਆ ਸੀ ਅਤੇ ਉਸ ਦੇ ਘਰ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿੱਤਾ। ਜਿਸ ਦੀ ਸ਼ਿਕਾਇਤ ਉਸ ਨੇ ਥਾਣਾ 8 ਨੂੰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਪੁਲਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਨੂੰ ਸਮਝੌਤਾ ਕਰਵਾ ਦਿੱਤਾ ਸੀ। ਇਸ ਘਟਨਾ ਨੂੰ ਕੁਝ ਦਿਨ ਹੀ ਹੋਏ ਸਨ ਕਿ ਦੇਰ ਰਾਤ ਲਕਸ਼ੈ ਆਪਣੇ ਸਾਥੀਆਂ ਸਮੇਤ ਆਇਆ ਅਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ : ਹੁਣ ਸੌਖਾ ਨਹੀਂ ਬਣੇਗਾ ਆਧਾਰ ਕਾਰਡ, ਇਸ ਸਖ਼ਤ ਜਾਂਚ ਪ੍ਰਕਿਰਿਆ ਵਿਚੋਂ ਪਵੇਗਾ ਲੰਘਣਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8