ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਪੈ ਗਈਆਂ ਭਾਜੜਾਂ
Wednesday, Jun 25, 2025 - 12:37 PM (IST)

ਟਾਹਲੀ ਸਾਹਿਬ/ਤਰਸਿੱਕਾ (ਬਲਜੀਤ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਰਾਮ ਦੀਵਾਲੀ ਮੁਸਲਮਾਨਾ ਵਿਖੇ ਸੁਖਮਨ ਮੈਡੀਕਲ ਸਟੋਰ ’ਤੇ ਗੋਲ਼ੀਆਂ ਚੱਲ ਗਈਆਂ। ਇਸ ਸਬੰਧੀ ਗੱਲਬਾਤ ਕਰਦਿਆਂ ਸੁੱਖਮਨ ਮੈਡੀਕਲ ਸਟੋਰ ਦੇ ਮਾਲਕ ਪਵਿੱਤਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਭੰਗਾਲੀ ਕਲਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ’ਤੇ ਪਹਿਲਾਂ ਵੀ ਉਨ੍ਹਾਂ ਵੱਲੋਂ ਉਸ ’ਤੇ ਗੋਲ਼ੀਆਂ ਚਲਾਈਆਂ ਗਈਆਂ ਸਨ ਅਤੇ ਅੱਜ ਉਕਤ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਮੈਡੀਕਲ ਸਟੋਰ ’ਤੇ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ: ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ ਹੁਕਮ ਜਾਰੀ
ਜਿਸ ’ਤੇ ਉਕਤ ਵਿਅਕਤੀ ਗੋਲ਼ੀਆਂ ਚਲਾ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਏ ਅਤੇ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ। ਇਸ ਸਬੰਧੀ ਜਦ ਥਾਣਾ ਮੱਤੇਵਾਲ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਰੰਧਾਵਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਪੁਲਸ ਦੀਆਂ ਵੱਖ-ਵੱਖ ਟੀਮਾਂ ਦੋਸ਼ੀਆਂ ਦੀ ਭਾਲ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e