ਹੁਸ਼ਿਆਰਪੁਰ ਦੇ ਚੱਬੇਵਾਲ ''ਚ ਦੁਕਾਨ ''ਤੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫੈਲੀ ਦਹਿਸ਼ਤ

Thursday, Jun 08, 2023 - 01:54 PM (IST)

ਹੁਸ਼ਿਆਰਪੁਰ ਦੇ ਚੱਬੇਵਾਲ ''ਚ ਦੁਕਾਨ ''ਤੇ ਚੱਲੀਆਂ ਤਾਬੜਤੋੜ ਗੋਲ਼ੀਆਂ, ਫੈਲੀ ਦਹਿਸ਼ਤ

ਹੁਸ਼ਿਆਰਪੁਰ (ਅਮਰੀਕ)- ਪੰਜਾਬ ਚ ਆਏ ਦਿਨ ਗੋਲੀਆਂ ਚੱਲਣ ਦੀਆਂ ਖ਼ਬਰਾਂ ਆਮ ਹੀ ਹੋ ਗਈਆਂ ਹਨ। ਇਸ ਤਰ੍ਹਾਂ ਦੀਆਂ ਵਾਰਦਾਤਾਂ ਤੋਂ ਇੰਝ ਜਾਪਦਾ ਹੈ ਕਿ ਸ਼ਰਾਸਰਤੀ ਅਨਸਰਾਂ ਵਿਚ ਪੁਲਸ ਨਾਮ ਦਾ ਕੋਈ ਵੀ ਖ਼ੌਫ਼ ਨਹੀਂ ਹੈ। ਤਾਜ਼ਾ ਮਾਮਲਾ ਇਕ ਵਾਰ ਮੁੜ ਹੁਸਿ਼ਆਰਪੁਰ ਦੇ ਨਜ਼ਦੀਕੀ ਪਿੰਡ ਚੱਬੇਵਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਦੇਰ ਰਾਤ ਕਰੀਬ 9 ਵਜੇ ਮੋਟਰਸਾਈਕਲ ਸਵਾਰ 2 ਨੌਜਵਾਨ ਵੱਲੋਂ ਚੱਬੇਵਾਲ ਦੇ ਭੀਲੋਵਾਲ ਚੌਂਕ ਵਿਚ ਸਥਿਤ ਇਕ ਹਾਰਡ ਵੇਅਰ ਦੀ ਦੁਕਾਨ 'ਤੇ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ। 

PunjabKesari

ਇਹ ਗੋਲ਼ੀਆਂ ਦੁਕਾਨ ਦੇ ਬਾਹਰ ਲੱਗੇ ਸ਼ੀਸ਼ੇ 'ਤੇ ਲੱਗੀਆਂ, ਜਿਸ ਕਾਰਨ ਸ਼ੀਸਾ ਟੁੱਟ ਗਿਆ। ਗਨੀਮਤ ਰਹੀ ਕਿ ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਜਾਣਕਾਰੀ ਦਿੰਦੇ ਦੁਕਾਨ ਮਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਦੁਕਾਨ 'ਤੇ ਮੌਜੂਦ ਸੀ ਤਾਂ ਇਸ ਦੌਰਾਨ ਦੁਕਾਨ ਬਾਹਰ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਨੇ ਆਉਂਦੇ ਸਾਰ ਹੀ ਤਾਬੜਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਵੱਲੋਂ 4 ਫਾਇਰ ਦੁਕਾਨ ਵੱਲ ਕੀਤੇ ਗਏ ਜੋਕਿ ਦੁਕਾਨ ਬਾਹਰ ਲੱਗੇ ਸ਼ੀਸ਼ੇ ਦੇ ਜਾ ਲੱਗੇ। 

ਇਹ ਵੀ ਪੜ੍ਹੋ- ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

PunjabKesari

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ ਪਰ ਫਿਰ ਵੀ ਪਤਾ ਨਹੀਂ ਕਿਸ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੱਬੇਵਾਲ ਦੇ ਪੁਲਸ ਅਧਿਕਾਰੀ ਅਤੇ ਡੀ. ਐੱਸ. ਪੀ. ਪੁਲਸ ਪਾਰਟੀ ਸਮੇਤ ਮੌਕੇ ਉਤੇ ਪਹੁੰਚ ਗਏ ਅਤੇ ਸੀ. ਸੀ. ਟੀ. ਵੀ. ਨੂੰ ਖੰਗਾਲ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰਕੇ ਜੇਲ੍ਹ ਵਿਚ ਸੁੱਟਿਆ ਜਾਵੇਗਾ। ਜ਼ਿਕਰਯੋਗ ਹੈ ਕਿ ਉਕਤ ਦੋਵੇਂ ਹਮਲਾਵਰ ਸੀ. ਸੀ. ਟੀ. ਵੀ. ਵਿਚ ਵੀ ਕੈਦ ਹੋਏ ਹਨ ਅਤੇ ਹੁਣ ਸੀ. ਸੀ. ਟੀ. ਵੀ. ਨੂੰ ਆਧਾਰ ਬਣਾ ਕੇ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਮਨੀਲਾ ਤੋਂ ਚੱਲ ਰਿਹਾ ਸੀ ਡਕੈਤੀ ਗੈਂਗ, 8 ਮੈਂਬਰ ਚੜ੍ਹੇ ਪੁਲਸ ਹੱਥੇ, ਹੋਏ ਹੈਰਾਨੀਜਨਕ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News